ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਵਲੋਂ ਰਾਸ਼ਟਰੀ ਬਾਲੜੀ ਦਿਹਾੜਾ ਮਨਾਇਆ ਗਿਆ।
ਅਸ਼ੋਕ ਧੀਮਾਨ , ਫਤਿਹਗੜ੍ਹ ਸਾਹਿਬ , 24 ਜਨਵਰੀ 2022
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਹਿਤ ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਸ੍ਰੀ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਲੋਂ ਅੱਜ ਰਾਸ਼ਟਰੀ ਬਾਲੜੀ ਦਿਹਾੜਾ’ ਮਨਾਇਆ ਗਿਆ। ਇਸ ਅਧੀਨ ਮੈਡਮ ਹਰਪ੍ਰੀਤ ਕੌਰ ਹੁੰਝਣ, ਪੈਨਲ ਵਕੀਲ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲੀ (ਲੜਕੀਆਂ), ਸੰਘੋਲ ਦੀਆਂ ਵਿਦਿਆਰਥਣਾਂ ਨਾਲ ਆਨਲਾਈਨ ਪ੍ਰੋਗਰਾਮ ਰਾਹੀਂ ਅੱਜ ਦੇ ਦਿਨ ਬਾਰੇ ਦੱਸਦਿਆਂ ਕਿਹਾ ਕਿ ਵਧੀਆ ਪਰਿਵਾਰ ਅਤੇ ਸਮਾਜ ਦੀ ਉਸਾਰੀ ਵਿੱਚ ਔਰਤ ਦਾ ਬਹੁਤ ਯੋਗਦਾਨ ਹੁੰਦਾ ਹੈ ਅਤੇ ਸਾਨੂੰ ਔਰਤ ਦੇ ਬਚਪਨ ਤੋਂ ਲੈਕੇ ਬੁਢੇਪੇ ਤੱਕ ਪੂਰੇ ਜੀਵਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਾਨੂੰ ਭਰੁਣ ਹੱਤਿਆ ਵਰਗਾ ਅਪਰਾਧ ਨਹੀਂ ਕਰਨਾ ਚਾਹੀਦਾ, ਕਿਉਂਕਿ ਹਰ ਇੱਕ ਨੂੰ ਜੀਣ ਦਾ ਹੱਕ ਹੈ, ਅਤੇ ਬਾਲੜੀਆਂ ਤਾਂ ਇਸ ਸੰਸਾਰ ਦੀ ਰੌਣਕ ਹਨ। ਇਸ ਮੌਕੇ ਵਿਦਿਆਰਥਣਾਂ ਨੂੰ ‘ਪਰਿਵਾਰ ਵਿੱਚ ਬੇਟੀ ਦੀ ਮਹੱਤਤਾ’ ਵਿਸ਼ੇ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਅਤੇ ਉਹਨਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀਆਂ ਵਲੋਂ ਮਿਲਣ ਵਾਲੀਆਂ ਕਾਨੂੰਨੀ ਸਕੀਮਾਂ ਅਤੇ ਸੇਵਾਵਾਂ ਅਤੇ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਦੱਸਿਆ ਗਿਆ। ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਸਮਾਜ ਦੇ ਇਸ ਵਰਗ ਲਈ ਜਾਗਰੂਕਤਾ ਬਹੁਤ ਜਰੂਰੀ ਹੈ ਅਤੇ ਇਸ ਤਰ੍ਹਾਂ ਦੇ ਜਾਗਰੂਕਤਾ ਪੋਗਰਾਮ ਕਾਫੀ ਫਾਈਦੇਮੰਦ ਹਨ ਅਤੇ ਇਸ ਤਰ੍ਹਾਂ ਦੇ ਪੋਗਰਾਮ ਲਗਾਤਾਰ ਕਰਵਾਏ ਜਾਣਗੇ।