ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ 12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Advertisement
Spread information

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ 12 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ


ਪਰਦੀਪ ਕਸਬਾ ,ਸੰਗਰੂਰ, 27 ਜਨਵਰੀ: 2022

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਉਲੀਕੇ ਹੋਏ ਕੈਲੰਡਰ ਦੇ ਤਹਿਤ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਅਜੇ ਤਿਵਾੜੀ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ, ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਯੋਗ ਅਗਵਾਈ ਹੇਠ 12 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ, ਬੈਂਕਾਂ ਦੇ ਅਧਿਕਾਰੀਆਂ ਅਤੇ ਇੰਸੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਸ੍ਰੀਮਤੀ ਦੀਪਤੀ ਗੋਇਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਕੀਤੀ। ਇਸ ਮੀਟਿੰਗ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿੱਚ ਲਗਾਉਣ ਤੇ ਜੋਰ ਦਿੱਤਾ ਗਿਆ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਹੋ ਸਕੇ। ਸ੍ਰੀਮਤੀ ਦੀਪਤੀ ਗੋਇਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।

Advertisement
Advertisement
Advertisement
Advertisement
Advertisement
error: Content is protected !!