ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ ਸਬੰਧੀ ਜ਼ਿਲ੍ਹੇ ‘ਚ ਜਾਰੀ ਪਾਬੰਦੀਆਂ ’ਚ ਵਾਧਾ

Advertisement
Spread information

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ ਸਬੰਧੀ ਜ਼ਿਲ੍ਹੇ ‘ਚ ਜਾਰੀ ਪਾਬੰਦੀਆਂ ’ਚ ਵਾਧਾ


ਪਰਦੀਪ ਕਸਬਾ ,ਸੰਗਰੂਰ, 27 ਜਨਵਰੀ 2022

ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ ਸਥਿਤੀ ਦੇ ਮੱਦੇਨਜ਼ਰ ਹੁਕਮ ਜਾਰੀ ਕਰ ਕੇ ਜ਼ਿਲੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ‘ਚ 1 ਫਰਵਰੀ 2022 ਤੱਕ ਦਾ ਵਾਧਾ ਕਰ ਦਿੱਤਾ ਹੈ।
ਹੁਕਮਾਂ ਅਨੁਸਾਰ 50 ਫੀਸਦੀ ਸਮਰੱਥਾਂ ਨਾਲ ਇਨਡੋਰ ਅਤੇ ਆਊਟਡੋਰ 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ’ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।
    ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਜਨਤਕ ਥਾਵਾਂ ਅਤੇ ਕੰਮ ਦੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਇਸੇ ਤਰਾਂ ਧਾਰਾ 144 ਤਹਿਤ ਜਾਰੀ ਇਨਾਂ ਹੁਕਮਾਂ ਅਨੁਸਾਰ ਗ਼ੈਰਜ਼ਰੂਰੀ ਆਵਾਜਾਈ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ, ਹਾਲਾਂਕਿ ਜ਼ਰੂਰੀ ਗਤੀਵਿਧੀਆਂ, ਸਾਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ। ਹੁਕਮਾਂ ਅਨੁਸਾਰ ਦਵਾਈ ਨਿਰਮਾਣ ਲਈ ਵਰਤੋਂਯੋਗ ਕੱਚੇ ਪਦਾਰਥ ਆਦਿ ਦੀ ਢੋਆ-ਢੁਆਈ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।
   ਇਸੇ ਤਰਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਰੋਜ਼ਾਨਾ ਦੇ ਆਧਾਰ ’ਤੇ ਕੰਮ ਕਰਨਗੇ। ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿਮ, ਖੇਡ ਕੰਪਲੈਕਸ, ਮਿਊਜ਼ੀਅਮ ਆਦਿ 50 ਫ਼ੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ, ਬਾਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏ ਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।
ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਪੂਰੀ ਤਰਾਂ ਵੈਕਸੀਨੇਟਿਡ, ਕੋਵਿਡ ਤੋਂ ਠੀਕ ਹੋਇਆ ਜਾਂ 72 ਘੰਟਿਆਂ ਪਹਿਲੀ ਵਾਲੀ ਆਰ.ਟੀ.ਪੀ.ਸੀ.ਆਰ ਨੈਗੇਟਿਵ ਰਿਪੋਰਟ ਵਾਲਿਆਂ ਨੂੰ ਹੀ ਜ਼ਿਲੇ ਅੰਦਰ ਆਉਣ ਦੀ ਇਜਾਜ਼ਤ ਹੋਵੇਗੀ। ਅਜਿਹਾ ਨਾ ਹੋਣ ‘ਤੇ ਉਨ੍ਹਾਂ ਦਾ ਆਰ ਏ ਟੀ ਟੈਸਟ ਕੀਤਾ ਜਾਵੇਗਾ। ਹਵਾਈ ਸਫਰ ਰਾਹੀ ਯਾਤਰਾ ਕਰਨ ਵਾਲਿਆਂ ਲਈ ਇਨ੍ਹਾਂ ਤਿੰਨਾਂ ‘ਚੋਂ ਇਕ ਦਾ ਹੋਣਾ ਲਾਜ਼ਮੀ ਹੈ। ਦਿਵਿਆਗਜਨ ਅਤੇ ਗਰਭਵਤੀ ਕਰਮਚਾਰੀਆਂ ਨੂੰ ਦਫਤਰ ਆਉਣ ਤੋਂ ਛੋਟ ਰਹੇਗੀ, ਪਰ ਘਰ ਤੋਂ ਕੰਮ ਕਰਨਾ ਜਾਰੀ ਰੱਖਣਗੇ।

Advertisement
Advertisement
Advertisement
Advertisement
error: Content is protected !!