ਮੰਡੀਆਂ ਵਿੱਚ ਇਕੱਠ ਅਤੇ ਜਿਣਸ ਦੇ ਬੇਲੋੜੇ ਭੰਡਾਰ ਤੋਂ ਬਚਣ ਲਈ ਕਿਸਾਨਾਂ ਨੂੰ ਕਣਕ ਲਿਆਉਣ ਦੀ ਰਫ਼ਤਾਰ ਘਟਾਉਣ ਦੀ ਅਪੀਲ
ਸੰਗਰੂਰ ਅਨਾਜ ਮੰਡੀ ਦਾ ਕੀਤਾ ਦੌਰਾ, ਕੋਵਿਡ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਦੀ ਹਦਾਇਤ
ਹਰਪ੍ਰੀਤ ਕੌਰ ਸੰਗਰੂਰ, 23 ਅਪ੍ਰੈਲ 2020
ਜ਼ਿਲਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਤੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਣ ਲਈ ਪੁੱਜੇ ਮਾਰਕਫੈਡ ਦੇ ਐਮ.ਡੀ ਸ਼੍ਰੀ ਵਰੁਣ ਰੂਜਮ ਨੇ ਕਿਹਾ ਕਿ ਕਿਸਾਨਾਂ ਲਈ ਹਰੇਕ ਕਿਸਮ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਸਰਕਾਰ ਦੁਆਰਾ ਕੋਵਿਡ ਲਈ ਨਿਰਧਾਰਿਤ ਨਿਯਮਾਂ ਦੀ ਵੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਕਿਸਾਨਾਂ, ਆੜ•ਤੀਆਂ, ਮਜ਼ਦੂਰਾਂ ਸਮੇਤ ਮੰਡੀਆਂ ਵਿੱਚ ਆਉਣ ਵਾਲੇ ਹਰੇਕ ਵਰਗ ਨੂੰ ਸਮਾਜਿਕ ਦੂਰੀ, ਮਾਸਕ, ਸੈਨੇਟਾਈਜ਼ਰ, ਸਾਫ਼ ਸਫ਼ਾਈ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੇ ਇਕੱਠ ਤੋਂ ਪੂਰੀ ਤਰ•ਾਂ ਬਚਿਆ ਜਾਵੇ। ਇਸ ਤੋਂ ਪਹਿਲਾਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਸਮੇਤ ਹੋਰ ਅਧਿਕਾਰੀਆਂ ਨਾਲ ਕਣਕ ਦੀ ਆਮਦ, ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਸ਼੍ਰੀ ਰੂਜਮ ਨੇ ਕਿਹਾ ਕਿ ਕੂਪਨ ਪ੍ਰਣਾਲੀ ਸਬੰਧੀ ਵੀ ਵਿਸਤ੍ਰਿਤ ਗੱਲਬਾਤ ਕੀਤੀ। ਉਨ•ਾਂ ਜ਼ਿਲ•ੇ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਆੜ•ਤੀ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਇਕੱਤਰਤਾ ਤੋਂ ਬਚਿਆ ਜਾਵੇ। ਉਨ•ਾਂ ਕਿਹਾ ਕਿ ਜ਼ਿਲ•ੇ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 3.43 ਲੱਖ ਮੀਟਿਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 3.22 ਲੱਖ ਮੀਟਿਰਕ ਟਨ ਦੀ ਖਰੀਦ ਕਰਕੇ 1.81 ਲੱਖ ਮੀਟਿਰਕ ਟਨ ਦੀ ਚੁਕਾਈ ਹੋ ਚੁੱਕੀ ਹੈ। ਉਨ•ਾਂ ਦੱਸਿਆ ਕਿ ਏਜੰਸੀਆਂ ਦੁਆਰਾ ਖਰੀਦੀ ਕਣਕ ਦੀ ਹੁਣ ਤੱਕ ਕਰੀਬ 100 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਹੁਣ ਕਣਕ ਲਿਆਉਣ ਦੀ ਰਫ਼ਤਾਰ ਨੂੰ ਕੁਝ ਸੀਮਤ ਕਰਨ ਦੀ ਜ਼ਰੂਰਤ ਹੈ ਅਤੇ ਜਿਹੜੇ ਕਿਸਾਨ ਵੀਰਾਂ ਕੋਲ ਆਪਣੇ ਘਰਾਂ ਵਿੱਚ ਕਣਕ ਰੱਖਣ ਦੀ ਵੱਡੀ ਜਗ•ਾ ਹੈ ਉਹ ਮੰਡੀਆਂ ਵਿੱਚ ਕਣਕ ਲਿਆਉਣ ਵਿੱਚ ਕਾਹਲੀ ਨਾ ਕਰਨ ਤਾਂ ਜੋ ਮੰਡੀਆਂ ਵਿੱਚ ਇਕੱਠ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਆੜ•ਤੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਹਰਿਆਣਾ ਤੋਂ ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਕਣਕ ਖਰੀਦਣਗੇ ਉਨ•ਾਂ ਦੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੀ ਥੋਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲਿਆਂਦੀ ਜਾਵੇ ਅਤੇ ਟੋਕਨ ਪ੍ਰਣਾਲੀ ਨੂੰ ਅਪਣਾਉਂਦੇ ਹੋਏ ਆਪਣੀ ਵਾਰੀ ਸਿਰ ਹੀ ਮੰਡੀਆਂ ਵਿੱਚ ਆਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਬੇਲੋੜੇ ਭੰਡਾਰ ਨਾ ਹੋ ਸਕਣ ਅਤੇ ਸਮੂਹ ਖਰੀਦ ਏਜੰਸੀਆਂ ਖਰੀਦੀ ਜਾਣ ਵਾਲੀ ਕਣਕ ਦੀ ਨਾਲੋ ਨਾਲ ਚੁਕਾਈ ਨੂੰ ਯਕੀਨੀ ਬਣਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਲਤੀਫ਼ ਅਹਿਮਦ, ਜ਼ਿਲ•ਾ ਮੰਡੀ ਅਫ਼ਸਰ ਜਸਵੀਰ ਸਿੰਘ, ਡੀ.ਐਫ.ਐਸ.ਸੀ ਤਰਵਿੰਦਰ ਸਿੰਘ ਚੋਪੜਾ ਸਮੇਤ ਸਮੂਹ ਏਜੰਸੀਆਂ ਦੇ ਜ਼ਿਲ•ਾ ਮੈਨੇਜਰ ਵੀ ਹਾਜ਼ਰ ਸਨ।