ਟਕਸਾਲੀ ਕਾਂਗਰਸੀਆਂ ਨੇ ਕਿਹਾ, ਕੇਵਲ ਢਿੱਲੋਂ ਨੂੰ ਟਿਕਟ ਦਿੱਤੀ ਤਾਂ ,,,

Advertisement
Spread information

ਹਰਿੰਦਰ ਨਿੱਕਾ , ਬਰਨਾਲਾ 28 ਜਨਵਰੀ 2022

       ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦੇ 4 ਦਿਨ ਲੰਘ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਕਾਂਗਰਸ ਹਾਈਕਮਾਨ ਵੱਲੋਂ ਬਰਨਾਲਾ ਅਤੇ ਭਦੌੜ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਨਾ ਹੋਣ ਤੇ ਜਿੱਥੇ ਸੰਭਾਵੀ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਰਹੀਆਂ ਹਨ। ਉੱਥੇ ਹੀ ਕਾਂਗਰਸ ਦੇ ਟਕਸਾਲੀ ਆਗੂ ਤੇ ਵਰਕਰਾਂ ਦਾ ਗੁੱਸਾ ਹਾਲੇ ਵੀ ਸੱਤਵੇਂ ਅਸਮਾਨ ਨੂੰ ਛੂਹ ਰਿਹਾ ਹੈ। ਬਰਨਾਲਾ ਹਲਕੇ ਦੇ ਟਕਸਾਲੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਟਿਕਟ ਦੇ ਦਾਵੇਦਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਰਿਹਾਇਸ਼ ਤੇ ਹੋਈ। ਸਿਰਕੱਢ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਕਿ ਬਰਨਾਲਾ ਹਲਕੇ ਤੋਂ ਟਿਕਟ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਕਾਲਾ ਢਿੱਲੋਂ ਬਰਨਾਲਾ ਦੇ ਜੱਦੀ-ਪੁਸ਼ਤੀ ਬਸ਼ਿੰਦੇ ਹਨ ਤੇ ਹਲਕੇ ਵਿੱਚ ਹਮੇਸ਼ਾ ਵਿਚਰਦੇ ਹਨ ।

Advertisement

      ਮੀਟਿੰਗ ਵਿੱਚ ਸ਼ਾਮਿਲ ਆਗੂਆਂ ਐਡਵੋਕੇਟ ਜਤਿੰਦਰ ਬਹਾਦਰਪੁਰੀਆ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਅੱਗਰਵਾਲ ਭਲਾਈ ਬੋਰਡ ਦੇ ਡਾਇਰੈਕਟਰ ਮੈਂਬਰ ਮਹੇਸ਼ ਕੁਮਾਰ ਲੋਟਾ , ਜਿਲਾ ਸ਼ਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਭੁੱਚਰ , ਦਿਲਦਾਰ ਖਾਨ ਅਤੇ ਰਾਜਵੰਤ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਹਾਈਕਮਾਨ ਵੱਲੋਂ ਕਰਵਾਏ ਸਰਵੇ ਦੀਆਂ ਰਿਪੋਰਟਾਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਖਿਲਾਫ਼ ਗਏ ਹਨ। ਗੁੱਸੇ ਵਿੱਚ ਭਰੇ ਪੀਤੇ ਆਗੂਆਂ ਨੇ ਹਾਈਕਮਾਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਅੱਖੋਂ-ਪਰੋਖੇ ਕਰਕੇ, ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਤਾਂ ਇਹ ਢਿੱਲੋਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਹਿੱਤ ਵਿੱਚ ਨਹੀਂ ਹੋਵੇਗਾ। 

   ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦੇ ਕੇ ਸਾਨੂੰ ਕਾਂਗਰਸੀ ਵਰਕਰਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਨਾ ਕਰੇ । ਆਗੂਆਂ ਨੇ ਦੋਸ਼ ਲਾਇਆ ਕਿ ਕੇਵਲ ਸਿੰਘ ਢਿੱਲੋਂ ਨੇ ਸਾਰੀਆਂਅਹੁਦੇਦਾਰੀਆ ਗੈਰ ਕਾਂਗਰਸੀਆਂ ਨੂੰ ਦੇ ਕੇ ਤੇ ਵਰਕਰਾਂ ਨੂੰ ਨਜ਼ਰਅੰਦਾਜ ਕਰਕੇ,ਉਨਾਂ ਨਾਲ ਧੱਕਾ ਕੀਤਾ ਹੈ। ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਹੱਥ ਖੜ੍ਹੇ ਕਰਕੇ, ਹਾਈਕਮਾਨ ਤੋਂ ਮੰਗ ਕੀਤੀ ਕਿ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਨਾ ਦੋਵੋ, ਪਾਰਟੀ ਨੇ ਜੇਕਰ ਕੇਵਲ ਢਿੱਲੋਂ ਨੂੰ ਟਿਕਟ ਦਿੱਤੀ ਤਾਂ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਸ਼ੀਟਾਂ ਤੇ ਪਾਰਟੀ ਦੀ ਹਾਰ ਤੈਅ ਹੈ । ਮੀਟਿੰਗ ਵਿੱਚ ਹਲਕੇ ਦੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਿਲ ਰਹੇ। 

Advertisement
Advertisement
Advertisement
Advertisement
Advertisement
error: Content is protected !!