ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਸਿਆਸੀ ਪਾਰਟੀਆਂ ਕਰਨ ਪ੍ਰਚਾਰ 

Advertisement
Spread information

ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਸਿਆਸੀ ਪਾਰਟੀਆਂ ਕਰਨ ਪ੍ਰਚਾਰ 
* ਵੀਡਿਓ ਵੈਨ ਰਾਹੀਂ ਪ੍ਰਚਾਰ ਕਰਨ ਤੋਂ ਪਹਿਲਾਂ ਐਮ.ਸੀ.ਐਮ.ਸੀ ਤੋਂ ਪ੍ਰੀ ਸਰਟੀਫਿਕੇਸ਼ਨ ਕਰਵਾਉਣਾ ਲਾਜ਼ਮੀ


ਪਰਦੀਪ ਕਸਬਾ,ਸੰਗਰੂਰ, 29 ਜਨਵਰੀ :2022

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਵੀਡਿਓ ਡਿਜ਼ੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ, ਜਿਸ ਦੀ ਪ੍ਰਵਾਨਗੀ ਰਾਜ ਪੱਧਰ ਉਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਚੋਣ ਅਫਸਰ ਤੋਂ ਲਾਜ਼ਮੀ ਤੌਰ ‘ਤੇ ਲੈਣ।

Advertisement

ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ ਜਾਂ ਡਿਜੀਟਲ ਵੈਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ ਅਤੇ ਉਮੀਦਵਾਰ ਬਿਨ੍ਹਾਂ ਅਗੇਤੀ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਤੋਂ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡਿਜੀਟਲ ਵੈਨ ਚੋਣ ਪ੍ਰਚਾਰ ਵਜੋਂ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਿਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟ੍ਰਾਂਸਪੋਰਟ ਨੋਡਲ ਅਫਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ। ਵੀਡਿਓ ਵੈਨ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪ੍ਰੀ ਸਰਟੀਫਿਕੇਸ਼ਨ ਵੀ ਲਾਜ਼ਮੀ ਹੈ। ਜੇਕਰ ਸਿਆਸੀ ਪਾਰਟੀਆਂ ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਆਪਣੇ ਪ੍ਰੋਗਰਾਮ ਅਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਵਰਤੋਂ ਕਰਦੀ ਹੈ ਇਸ ਦਾ ਖਰਚਾ ਪਾਰਟੀ ਦੇ ਖਾਤੇ ਵਿੱਚ ਪਾਇਆ ਜਾਵੇਗਾ ਜਿਸ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਉਪਰੰਤ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ ਤੇ ਜ਼ਿਲ੍ਹਾ ਚੋਣ ਅਫਸਰ ਨੂੰ ਸੂਚਨਾ ਦੇਣਾ ਲਾਜ਼ਮੀ ਹੈ।

ਜ਼ਿਕਰਯੋਗ ਹੈ ਕਿ ਇਹ ਵੀਡਿਓ ਵੈਨਾਂ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ ਅਤੇ ਇਹ ਵੈਨਾਂ ਕਿਸੇ ਵੀ ਰੈਲੀਆਂ ਅਤੇ ਰੋਡ ਸ਼ੋਅ ਲਈ ਨਹੀਂ ਵਰਤੀਆਂ ਜਾ ਸਕਦੀਆਂ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਸਾਰਿਆਂ ਵਲੋਂ ਪ੍ਰਚਾਰ ਕਰਦੇ ਹੋਏ ਸ਼ੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਸਿਹਤ ਸਾਵਧਾਨੀਆਂ ਦੀ ਪਾਲਣਾ ਯਕੀਨੀ ਕੀਤੀ ਜਾਵੇ।     

Advertisement
Advertisement
Advertisement
Advertisement
Advertisement
error: Content is protected !!