ਫਾਜਿ਼ਲਕਾ ਜਿ਼ਲ੍ਹੇ ਵਿਚ ਸ਼ਨੀਵਾਰ ਨੂੰ 7 ਉਮੀਦਵਾਰਾਂ ਨੇ ਨਾਮਜਦਗੀਆਂ ਭਰੀਆ

Advertisement
Spread information

ਫਾਜਿ਼ਲਕਾ ਜਿ਼ਲ੍ਹੇ ਵਿਚ ਸ਼ਨੀਵਾਰ ਨੂੰ 7 ਉਮੀਦਵਾਰਾਂ ਨੇ ਨਾਮਜਦਗੀਆਂ ਭਰੀਆ


ਬਿੱਟੂ ਜਲਾਲਾਬਾਦੀ,ਫਾਜਿ਼ਲਕਾ 29 ਜਨਵਰੀ:2022

ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਸ਼ਨੀਵਾਰ ਨੂੰ ਜਿ਼ਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 7 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪਰਚੇ ਦਾਖਲ ਕੀਤੇ ਹਨ। ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 79-ਜਲਾਲਾਬਾਦ ਤੋਂ ਗੁਰਚਰਨ ਸਿੰਘ ਅਤੇ ਪਰਮਜੀਤ ਕੌਰ ਨੇ ਨਾਮਜਦਗੀ ਪਰਚੇ ਦਾਖਿਲ ਕੀਤੇ ਹਨ।

Advertisement

ਵਿਧਾਨ ਸਭਾ ਹਲਕਾ 80 ਫਾਜਿ਼ਲਕਾ ਤੋਂ ਨਰਿੰਦਰ ਸਿੰਘ, ਨਰਿੰਦਰਪਾਲ ਸਿੰਘ ਅਤੇ ਕਰਮਜੀਤ ਸਿੰਘ  ਨੇ ਨਾਮਜਦਗੀਆਂ ਦਾਖਲ ਕੀਤੀਆਂ ਹਨ। ਵਿਧਾਨ ਸਭਾ ਹਲਕਾ 81 ਅਬੋਹਰ ਤੋਂ ਕੁਲਦੀਪ ਕੁਮਾਰ (2 ਸੈਟ) ਅਤੇ ਪਰਮਜੀਤ ਨੇ ਨਾਮਜਦਗੀਆਂ ਭਰੀਆ ਹਨ। ਵਿਧਾਨ ਸਭਾ ਹਲਕਾ 82 ਬੱਲੂਆਣਾ ਤੋਂ ਕਿਸੇ ਨੇ ਨਾਮਜਦਗੀ ਨਹੀ ਭਰੀ। ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ।

Advertisement
Advertisement
Advertisement
Advertisement
Advertisement
error: Content is protected !!