ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਧਾਰਿਆ ਮੌਨ

Advertisement
Spread information

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਧਾਰਿਆ ਮੌਨ

ਸੋਨੀ ਪਨੇਸਰ,ਬਰਨਾਲਾ, 30 ਜਨਵਰੀ 2022

         ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ।

        ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੀ ਫ਼ਿਕਰ ਨਾ ਕਰਦਿਆਂ ਕੁਰਬਾਨੀਆਂ ਦਿੱਤੀਆਂ ਗਈ ਅਤੇ ਦੇਸ਼ ਨੂੰ ਆਜ਼ਾਦ ਕਰਵਾ ਕੇ ਸਾਨੂੰ ਆਜ਼ਾਦ ਫਿਜ਼ਾ ਪ੍ਰਦਾਨ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!