ਹਰਿੰਦਰ ਨਿੱਕਾ , ਬਰਨਾਲਾ 31 ਜਨਵਰੀ 2022
ਬਰਨਾਲਾ ਹਲਕੇ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟ ਕੇ ਸਾਬਕਾ ਕੇਂਦਰੀ ਰੇਲ ਮੰਤਰੀ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਨੂੰ ਦੇ ਦੇਣ ਤੋਂ ਬਾਅਦ ਢਿੱਲੋਂ ਸਮਰਥਕਾਂ ,ਚ ਪੈਦਾ ਹੋਈਆਂ ਬਾਗੀ ਸੁਰਾਂ ਨੂੰ ਠੱਲ੍ਹਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਚੰਨੀ , ਕੇਵਲ ਸਿੰਘ ਢਿੱਲੋਂ ਨੂੰ ਮਨਾਉਣ ਲਈ ,ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਮੁੱਖ ਮੰਤਰੀ ਚੰਨੀ ਦੀ ਕੇਵਲ ਸਿੰਘ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ ਸ਼ੁਰੂ ਹੋ ਗਈ ਹੈ।