ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

Advertisement
Spread information

ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ


ਰਿਚਾ ਨਾਗਪਾਲ,ਪਟਿਆਲਾ, 1 ਫਰਵਰੀ:2022
ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਮਸਕਟ ਸ਼ੇਰਾ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਜਾਰੀ ਕੀਤਾ। ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਉਕਤ ਮਸਕਟ ਤਿਆਰ ਕੀਤਾ ਗਿਆ ਹੈ।
  ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ ’ਚ ਤਿਆਰ ਚੋਣ ਮਸਕਟ ‘ਸ਼ੇਰਾ’ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
  ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ‘ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ ‘ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸ਼ੇਰਾ’ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ ‘ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਦਿਖਾਇਆ ਜਾਂਦਾ ਹੈ।
  ਇਸ ਮੌਕੇ ਏ.ਡੀ.ਸੀ. (ਜਨਰਲ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!