ਕੋਵਿਡ ਪਾਬੰਦੀਆਂ ਵਿਚ 8 ਫਰਵਰੀ ਤੱਕ ਦਾ ਵਾਧਾ-ਜਿ਼ਲ੍ਹਾ ਮੈਜਿਸਟੇ੍ਰਟ
ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 2 ਫਰਵਰੀ:2022
ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਬਬੀਤ ਕਲੇਰ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ।
ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਗੈਰਜਰੂਰੀ ਤੋਰੇਫੇਰੇ ਤੇ ਰੋਕ ਰਹੇਗੀ। ਹਾਲਾਂਕਿ ਜਰੂਰੀ ਸੇਵਾਵਾਂ ਨੂੰ ਇਸ ਵਿਚ ਛੋਟ ਹੋਵੇਗੀ।
ਪਾਬੰਦੀਆਂ ਅਨੁਸਾਰ ਹੁਣ ਅੰਦਰ (ਇੰਡੋਰ) ਵੱਧ ਤੋਂ ਵੱਧ 500 ਅਤੇ ਬਾਹਰ ਖੁੱਲੇ (ਆਊਟਡੋਰ) ਵਿਚ ਵੱਧ ਤੋਂ ਵੱਧ 1000 ਬੰਦੇ ਦੇ ਇੱਕਠ ਕਰਨ ਦੀ ਛੋਟ ਹੋਵੇਗੀ ਪਰ ਇਹ ਇਕੱਠ ਉਪਲਬੱਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ।ਇੱਕਠ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਾਜਮੀ ਹੋਵੇਗੀ।
ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਨ ਬੰਦ ਰਹਿਣਗੇ ਪਰ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਅਤੇ ਨਰਸਿੰਗ ਕਾਲਜ ਆਮ ਵਾਂਗ ਖੁੱਲ ਸਕਣਗੇ।
ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਰਕਟ ਕੰਪਲੈਕਸ, ਮਿਉਜੀਅਮ, ਚਿੜੀਆਘਰ 50 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।
ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿ਼ਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ 15 ਸਾਲ ਤੋਂ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਪ੍ਰੋਟੋਕਾਲ ਪਾਲਣ ਦੀ ਹਦਾਇਤ ਕੀਤੀ ਗਈ ਹੈ। ਇੰਨ੍ਹਾਂ ਹਦਾਇਤਾਂ ਦੀ ਉੰਲਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।