ਹਵਾ ਦੇ ਬੁਲੇ ਵਾਂਗ ਆਪ ਤੇ ਅਕਾਲੀ ਦਲ ਕਾਂਗਰਸੀ ਦੀ ਹਨ੍ਹੇਰੀ ਵਿੱਚ ਉਡ ਜਾਣਗੇ : ਵਿਸ਼ਨੂੰ ਸ਼ਰਮਾ
– ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਲਈ ਕਾਂਗਰਸ ਚੁਕੇਗੀ ਅਹਿਮ ਕਦਮ
– ਪੰਜਾਬ ਦਾ ਭਵਿੱਖ ਸਿਰਫ਼ ਕਾਂਗਰਸ ਦੇ ਹੱਥਾਂ ’ਚ ਸੁਰੱਖਿਅਤ
ਰਿਚਾ ਨਾਗਪਾਲ,ਪਟਿਆਲਾ, 4 ਫਰਵਰੀ 2022
ਕਾਂਗਰਸ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਹਵਾ ਦੇ ਬੁਲੇ ਵਾਂਗ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਕਾਂਗਰਸ ਦੀ ਹਨ੍ਹੇਰੀ ਵਿੱਚ ਉਡ ਜਾਣਗੇ। ਵਿਸ਼ਨੂੰ ਸ਼ਰਮਾ ਨੇ ਅੱਜ ਆਪਣੀ ਜਿੱਤ ਯਕੀਨੀ ਬਣਾਉਣ ਲਈ ਸ਼ਹਿਰ ਅੰਦਰ ਇੱਕ ਦਰਜਨ ਤੋਂ ਵੱਧ ਮੀਟਿੰਗਾਂ ਕੀਤੀਆਂ।
ਇਸ ਮੌਕੇ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਲਈ ਕਾਂਗਰਸ ਵੱਲੋਂ ਜਿੱਤ ਤੋਂ ਬਾਅਦ ਅਹਿਮ ਕਦਮ ਚੁੱਕੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਇਆ ਕਰਵਾਇਆ ਜਾਵੇਗਾ ਤਾਂ ਜੋ ਪੰਜਾਬ ਦੀ ਨੌਜਵਾਨ ਪੀੜੀ ਚੰਗੇ ਪਾਸੇ ਲੱਗ ਸਕੇ।
ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਰੁਜ਼ਗਾਰ ਦੀ ਸਭ ਤੋਂ ਜ਼ਿਆਦਾ ਲੋੜ ਹੈ ਅਤੇ ਕਾਂਗਰਸ ਵੱਲੋਂ ਇਸ ਪ੍ਰੋਜੈਕਟ ’ਤੇ ਪਹਿਲ ਦੇ ਅਧਾਰ ’ਤੇ ਕੰਮ ਕੀਤਾ ਜਾਵੇਗਾ ਤੇ ਨੌਜਵਾਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜਿਸਨੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਲੋਕਾਂ ਨੂੰ ਵੱਡੀਆਂ ਸਹੂਲਤਾ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਪਟਿਆਲਾ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਨਹੀਂ ਸੋਚਿਆ। ਜੇਕਰਸੋਚਿਆ ਹੁੰਦਾ ਤਾਂ ਪਟਿਆਲਾ ਅੱਜ ਪੰਜਾਬ ਦਾ ਸਭ ਤੋਂ ਸੁੰਦਰ ਸ਼ਹਿਰ ਹੁੰਦਾ ਪਰ ਅੱਜ ਪਟਿਆਲਾ ਕਿਸ ਤਰ੍ਹਾ ਦਾ ਹੈ। ਇਹ ਲੋਕਾਂ ਨੂੰ ਭਲੀਭਾਂਤ ਪਤਾ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਕੋਲ ਕੋਈ ਵੀ ਵਿਜਨ ਨਹੀਂ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਹੋਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰਿੰਦਰ ਲਾਲੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਗੁਰਵਿੰਦਰ ਪਾਲ ਬੇਦੀ, ਪਵਨ ਨਾਗਰਥ ਸਾਬਕਾ ਕੌਂਸਲਰ, ਬਲਵਿੰਦਰ ਪਾਲ ਬੇਦੀ, ਰਾਜੇਸ਼ ਮੰਡੌਰਾ, ਹਰਵਿੰਦਰ ਸਿੰਘ ਨਿੱਪੀ, ਗੋਪਾਲ ਸਿੰਗਲਾ, ਸੁਖਵਿੰਦਰ ਸਿੰਘ ਸੋਨੂੰ, ਗੁਰਦੇਵ ਸਿੰਘ ਪੂਨੀਆ ਸਾਬਕਾ ਕੌਂਸਲਰ, ਜਸਵਿੰਦਰ ਜਰਗੀਆ, ਵਿਨੋਦ ਕਾਲੂ, ਪ੍ਰਦੀਪ ਦੀਵਾਨ, ਵਿਜੈ ਗੌਤਮ, ਮਹਿੰਦਰ ਸਿੰਘ ਬਡੂੰਗਰ, ਅਸ਼ੋਕ ਖੰਨਾ, ਰਵਿੰਦਰ ਬਾਂਸਲ, ਸੁਰੇਸ਼ ਗੋਗੀਆ, ਅਮਰਜੀਤ ਕੌਰ ਭੱਠਲ ਸ਼ਹਿਰੀ ਪ੍ਰਧਾਨ, ਕੁਲਦੀਪ ਖੰਡੌਲੀ ਤੇ ਹੋਰ ਵੀ ਸੀਨੀਅਰ ਨੇਤਾ ਮੌਜੂਦ ਸਨ।