ਕਾਂਗਰਸੀ ਅਤੇ ਬੈਰਾਗੀ ਸਮਾਜ ਦੇ ਆਗੂ ਪੀ.ਐਲ.ਸੀ ਵਿੱਚ ਹੋਏ ਸ਼ਾਮਲ

Advertisement
Spread information

ਕਾਂਗਰਸੀ ਅਤੇ ਬੈਰਾਗੀ ਸਮਾਜ ਦੇ ਆਗੂ ਪੀ.ਐਲ.ਸੀ ਵਿੱਚ ਹੋਏ ਸ਼ਾਮਲ

  • ਬੀਬਾ ਜੈ ਇੰਦਰ ਕੌਰ ਅਤੇ ਹੋਰ ਆਗੂਆਂ ਨੇ ਕੀਤਾ ਨਿੱਘਾ ਸਵਾਗਤ

ਪਟਿਆਲਾ ,ਰਾਜੇਸ਼ ਗੌਤਮ,5 ਫਰਵਰੀ 2022
ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ। ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਮੀਤ ਪ੍ਰਧਾਨ ਨਿੱਪੀ ਸਿੰਘ ਵਿਰਕ, ਨਰੰਗ ਸਿੰਘ ਅਤੇ ਬੈਰਾਗੀ ਸਮਾਜ ਦੇ ਆਗੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੋਤੀ ਬਾਗ ਮਹਿਲ ਵਿਖੇ ਬੀਬਾ ਜੈ ਇੰਦਰ ਕੌਰ ਅਤੇ ਹੋਰ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਦੇ ਗਠਬੰਧਨ ਨਾਲ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣਨ ਜਾ ਰਹੀ ਹੈ। ਜਿਸ ਦਾ ਸਮੁੱਚੇ ਪੰਜਾਬੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਨਵੀਂ ਸਰਕਾਰ ਦੇ ਗਠਨ  ਨਾਲ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਹੋਣਗੇ ਅਤੇ ਪੰਜਾਬ ਇਕ ਉਦਯੋਗਿਕ ਕ੍ਰਾਂਤੀ ਦੇ ਰੂਪ ਵਿੱਚ ਵਿਕਸਤ ਹੋਵੇਗਾ ਅਤੇ ਜਿਸ ਨਾਲ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਹੋਣ ਗਏ।
Advertisement
Advertisement
Advertisement
Advertisement
Advertisement
error: Content is protected !!