ਐਸ.ਡੀ.ਐਮ. ਅਬੋਹਰ ਵੱਲੋ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਦੀ ਸ਼ੁਰੂਆਤ
- ਵੋਟਰ ਬਿਨਾ ਕਿਸੇ ਡਰ ਤੇ ਭੈਅ ਤੋਂ ਕਰਨ ਆਪਣੇ ਵੋਟ ਦੀ ਵਰਤੋਂ
ਬਿੱਟੂ ਜਲਾਲਾਬਾਦੀ,ਅਬੋਹਰ, ਫਾਜ਼ਿਲਕਾ 7 ਫਰਵਰੀ 2022
ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕਰਨ ਮਗਰੋਂ ਐਸ.ਡੀ.ਐਮ. ਅਬੋਹਰ ਸ੍ਰੀ ਅਮਿਤ ਗੁਪਤਾ ਵੱਲੋਂ ਲੋਕਾਂ ਅੰਦਰ ਵੋਟਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਐਸ.ਡੀ.ਐਮ. ਅਬੋਹਰ ਸ੍ਰੀ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵੋਟਰ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਹਸਤਾਖਰ ਮੁਹਿੰਮ ਦਾ ਮੰਤਵ ਹੈ ਕਿ ਅਸੀਂ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੀ ਵੋਟ ਦਾ ਅਧਿਕਾਰ ਬਿਨਾਂ ਕਿਸੇ ਲਾਲਚ, ਜਾਤੀ ਸਮੁਦਾਇ ਦੇ ਪ੍ਰਭਾਵ ਤੋਂ ਵੋਟ ਪਾਵਾਂਗੇ ਤੇ ਲੋਕਤਾਂਤਰਿਕ ਸਰਕਾਰ ਬਣਾਵਾਂਗੇ।
ਉਨ੍ਹਾਂ ਕਿਹਾ ਕਿ ਇਸ ਹਸਤਾਖਰ ਮੁਹਿੰਮ ਵਿਚ ਹਿੱਸਾ ਪਾਉਂਦੇ ਹੋਏ ਹਰ ਕਿਸੇ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਨੂੰ ਬਰਕਰਾਰ ਰੱਖਦਿਆਂ ਵੋਟਿੰਗ ਪ੍ਰਕਿਰਿਆ ਨੂੰ ਸਫਲਤਾਪੂਰਵਕ ਮੁਕੰਮਲ ਕਰੀਏ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਜ਼ਰੂਰ ਆਪਣੀ ਵੋਟ ਪਾਏ ਅਤੇ ਆਪਣੀ ਮਰਜੀ ਨਾਲ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾਏ ਤੇ ਲੋਕਤਾਂਤਰਿਕ ਸਰਕਾਰ ਨੂੰ ਚੁਣਨ ਵਿਚ ਆਪਣਾ ਯੋਗਦਾਨ ਪਾਵੇ।