ਸਾਬਕਾ ਸੈਨਿਕਾਂ ਅਤੇ ਡਿੱਪੂ ਹੋਲਡਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਿਆ ਫੈਸਲਾ- ਸਿੱਧੂ
ਹਰਿੰਦਰ ਨਿੱਕਾ , ਬਰਨਾਲਾ 7 ਫਰਵਰੀ 2022
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੈਨਿਕ ਵਿੰਗ ਦੇ ਸੂਬਾਈ ਪ੍ਰਧਾਨ ਇੰਜੀਨਿਅਰ ਗੁਰਜਿੰਦਰ ਸਿੰਘ ਸਿੱਧੂ ਆਪਣੇ ਅਹੁਦੇ ਅਤੇ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਕੁੱਝ ਸਮੇਂ ਬਾਅਦ ਹੀ ਕੇਂਦਰੀ ਮੰਤਰੀ ਅਤੇ ਭਾਜਪਾ ਪੰਜਾਬ ਦੇ ਪ੍ਰਭਾਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਿਰੀ ਵਿੱਚ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਗਜੇਂਦਰ ਸ਼ੇਖਾਵਤ ਨੇ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਮਾਨ ਸਨਮਾਨ ਬਰਕਰਾਰ ਰੱਖਣ ਦਾ ਭਰੋਸਾ ਦਿੱਤਾ। ਇੰਜੀਨਿਅਰ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਾਬਕਾ ਸੈਨਿਕ ਵਿੰਗ ਤੋਂ ਇਲਾਵਾ ਡਿੱਪੂ ਹੋਲਡਰ ਯੂਨੀਅਨ ਦੇ ਵੀ ਸੂਬਾ ਪ੍ਰਧਾਨ ਹਨ, ਉਨ੍ਹਾਂ ਕਿਹਾ ਕਿ ਉਹ ਭਾਜਪਾ ਲੀਡਰਸ਼ਿਪ ਦੇ ਸਹਿਯੋਗ ਨਾਲ ਸਾਬਕਾ ਸੈਨਿਕਾਂ ਅਤੇ ਡਿੱਪੂ ਹੋਲਡਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਅਤੇ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ।