Skip to content
- Home
- ਸੰਗਰੂਰ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ
Advertisement
ਸੰਗਰੂਰ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ
ਪਰਦੀਪ ਕਸਬਾ ,ਸੰਗਰੂਰ, 7 ਫਰਵਰੀ 2022
ਵਿਧਾਨ ਸਭਾ ਹਲਕਾ ਸੰਗਰੂਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਕਰਨ ਦੇ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ 4 ਵਾਹਨ ਕਾਬੂ ਕੀਤੇ ਗਏ ਹਨ ਜਿਨ੍ਹਾਂ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਓਹਨਾਂ ਦਸਿਆ ਕਿ ਅੱਜ ਚੋਣ ਅਬਜ਼ਰਵਰ ਵੱਲੋਂ ਆਦਰਸ਼ ਚੋਣ ਜਾਬਤੇ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਜਿਸ ਤਹਿਤ ਰੈਸਟ ਹਾਊਸ ਸੰਗਰੂਰ ਦੇ ਸਾਹਮਣੇ ਕੁਝ ਵਾਹਨਾਂ, ਜਿਨ੍ਹਾਂ ਨੂੰ ਚੋਣ ਪ੍ਰਚਾਰ ਲਈ ਵਰਤਿਆ ਜਾ ਰਿਹਾ ਸੀ, ਦੀ ਜਾਂਚ ਕੀਤੀ ਗਈ ਤਾਂ ਮੁਢਲੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਨ੍ਹਾਂ ਵਿਚੋਂ 4 ਵਾਹਨਾਂ ਦੇ ਚਾਲਕਾਂ ਕੋਲ ਚੋਣ ਪ੍ਰਚਾਰ ਸਬੰਧੀ ਪ੍ਰਵਾਨਗੀ ਦੇ ਲੋੜੀਂਦੇ ਦਸਤਾਵੇਜ਼ ਨਹੀਂ ਸਨ, ਜੋ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਨੂੰ ਚੋਣ ਕਾਰਜਾਂ ਲਈ ਸਮਰੱਥ ਅਧਿਕਾਰੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਵਰਤੋਂ ਵਿੱਚ ਲਿਆਉਣ ਉਤੇ ਸਖ਼ਤ ਪਾਬੰਦੀ ਲੱਗੀ ਹੋਈ ਹੈ ਅਤੇ ਇਸ ਬਾਰੇ ਸਮੇਂ ਸਮੇਂ ਉਤੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਅਗਵਾਈ ਹੇਠ ਮੀਟਿੰਗਾਂ ਕਰਕੇ ਸਮੂਹ ਸਿਆਸੀ ਪਾਰਟੀਆਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ। ਰਿਟਰਨਿੰਗ ਅਫਸਰ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਚੋਣ ਦਫਤਰ ਬਿਨਾ ਪ੍ਰਵਾਨਗੀ ਤੋਂ ਖੋਲ੍ਹਿਆ ਜਾਂਦਾ ਹੈ ਜਾਂ ਕੋਈ ਵਾਹਨ ਚੋਣ ਪ੍ਰਚਾਰ ਹਿਤ ਬਿਨਾ ਪ੍ਰਵਾਨਗੀ ਤੋਂ ਵਰਤੋਂ ਵਿਚ ਲਿਆਂਦਾ ਪਾਇਆ ਜਾਂਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਬਣਦੀ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਰਿਟਰਨਿੰਗ ਅਫਸਰ ਨੇ ਦੱਸਿਆ ਕਿ PB 13 Z 0074 ਨੰਬਰ ਗੱਡੀ ਉੱਤੇ ਪੋਸਟਰ, PB 13 AC 0303 ਉੱਤੇ ਫਲੈਗ, PB 13 BK 9568 ਉੱਤੇ ਫਲੈਗ, PB 10 FS 1526 ਉੱਤੇ ਫਲੈਗ ਲੱਗੇ ਹੋਏ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਉਮੀਦਵਾਰ ਦੇ ਚੋਣ ਖਾਤੇ ਵਿੱਚ ਖਰਚਾ ਪਾਉਣ, ਵਾਹਨਾਂ ਨੂੰ ਇੰਪਾਊਂਡ ਕਰਨ ਅਤੇ ਵਾਹਨ ਚਾਲਕਾਂ ਉਪਰ ਸੈਕਸ਼ਨ 171 ਐਚ ਤਹਿਤ ਐਫ ਆਈ ਆਰ ਦਰਜ ਕਰਨ ਅਤੇ ਉਮੀਦਵਾਰ ਨੂੰ ਨੋਟਿਸ ਜਾਰੀ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Advertisement
Advertisement
Advertisement
Advertisement
Advertisement
error: Content is protected !!