ਨਰਿੰਦਰ ਭਰਾਜ ਨੇ ਸੰਗਰੂਰ ਦੇ ਬਾਜਾਰਾਂ ਚ ਜਾ ਕੇ ਦੁਕਾਨਦਾਰਾਂ ਤੋਂ ਮੰਗਿਆ ਸਮਰਥਨ

Advertisement
Spread information

ਨਰਿੰਦਰ ਭਰਾਜ ਨੇ ਸੰਗਰੂਰ ਦੇ ਬਾਜਾਰਾਂ ਚ ਜਾ ਕੇ ਦੁਕਾਨਦਾਰਾਂ ਤੋਂ ਮੰਗਿਆ ਸਮਰਥਨ

ਪਰਦੀਪ ਕਸਬਾ , ਸੰਗਰੂਰ, 8 ਫਰਵਰੀ ( 2022) ਸੰਗਰੂਰ 

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਓੁਮੀਦਵਾਰ ਨਰਿੰਦਰ ਕੌਰ ਭਰਾਜ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦਿਆਂ ਅੱਜ ਸੰਗਰੂਰ ਦੇ ਬਾਜਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ । ਸ਼ਹੀਦ ਭਗਤ ਸਿੰਘ ਚੌਂਕ ਤੋਂ ਕਾਫਲੇ ਦੇ ਰੂਪ ਵਿੱਚ ਪੈਦਲ ਮਾਰਚ ਦੀ ਅਗਵਾਈ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਹਰ ਦੁਕਾਨ ਤੇ ਜਾ ਕੇ ਪੰਜਾਬ ਵਿੱਚ ਇਮਾਨਦਾਰ ਸਰਕਾਰ ਲਈ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾਓੁਣ ਦੀ ਅਪੀਲ ਕਰਦਿਆਂ ਕਿਹਾ ਕਿ 75 ਸਾਲਾਂ ਦੇ ਅਰਸੇ ਦੌਰਾਨ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨੂੰ ਕੁੱਟਿਆ ਹੈ ।

Advertisement

ਭਰਾਜ ਨੇ ਕਿਹਾ ਕਿ 20 ਫਰਵਰੀ ਦਾ ਦਿਨ ਰਵਾਇਤੀ ਪਾਰਟੀਆਂ ਦੀ ਗੁਲਾਮੀ ਤੋਂ ਪੰਜਾਬ ਨੂੰ ਆਜਾਦ ਕਰਵਾਓੁਣ ਦਾ ਸੁਭਾਗਾ ਦਿਨ ਹੈ । ਬਾਅਦ ਵਿੱਚ ਪੱਤਰਕਾਰਾਂ  ਨਾਲ ਕਰਦਿਆਂ ਭਰਾਜ ਨੇ ਕਿਹਾ ਕਿ ਸੰਗਰੂਰ ਵਿੱਚੋਂ ਮਿਲ ਰਹੇ ਸਮਰਥਨ ਨੇ ਇਸ ਗੱਲ ਦੀ ਗਰੰਟੀ ਦੇ ਦਿੱਤੀ ਹੈ ਕਿ ਲੋਕਾਂ ਨੇ ਹੁਣ ਪੂਰੀ ਤਰ੍ਹਾਂ ਬਦਲਾਅ ਦਾ ਮਨ ਬਣਾ ਲਿਆ ਹੈ । ਓਹਨਾਂ ਕਿਹਾ ਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਤੋਂ ਦੁਕਾਨਦਾਰਾਂ ਦੇ ਨਾਲ ਨਾਲ ਸਮਾਜ ਦਾ ਹਰ ਵਰਗ ਦੁੱਖੀ ਹੈ ਅਤੇ ਇਸ ਤੋਂ ਮੁਕਤੀ ਪਾਓੁਣਾ ਚਾਹੁੰਦਾ ਹੈ।ਆਮ ਆਦਮੀ ਪਾਰਟੀ ਰਾਜ ਵਾਸੀਆਂ ਦੀਆਂ ਓੁਮੀਦਾਂ ਤੇ ਪੂਰੀ ਤਰ੍ਹਾਂ ਖਰੀ ਓੁਤਰੇਗੀ ।

Advertisement
Advertisement
Advertisement
Advertisement
Advertisement
error: Content is protected !!