ਆਬਜ਼ਰਵਰਾਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਦੂਜੀ ਰੈਂਡੇਮਾਈਜ਼ੇਸ਼ਨ
- ਜ਼ਿਲ੍ਹੇ ’ਚ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਅਮਲਾ ਤਾਇਨਾਤ: ਜ਼ਿਲ੍ਹਾ ਚੋਣ ਅਫ਼ਸਰ
ਰਘਬੀਰ ਹੈਪੀ,ਬਰਨਾਲਾ, 8 ਫਰਵਰੀ 2022
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀਸੀ ਹਾਲ ’ਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਆਬਜ਼ਰਵਰਾਂ ਦੀ ਮੌਜੂਦਗੀ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਦੂਜੀ ਰੈਂਡੇਮਾਈਜ਼ੇਸ਼ਨ ਕੀਤੀ ਗਈ।
ਇਹ ਰੈਂਡੇਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਕੁਮਾਰ ਸੌਰਭ ਰਾਜ, ਜਨਰਲ ਚੋਣ ਆਬਜ਼ਰਵਰ ਹਲਕਾ ਭਦੌੜ ਸ਼੍ਰੀ ਹਰਕੇਸ਼ ਮੀਨਾ, ਜਨਰਲ ਚੋਣ ਆਬਜ਼ਰਵਰ ਹਲਕਾ ਬਰਨਾਲਾ ਅਤੇ ਮਹਿਲ ਕਲਾਂ ਸ਼੍ਰੀ ਸੁਰੇਂਦਰ ਕੁਮਾਰ ਮੀਨਾ, ਰਿਟਰਨਿੰਗ ਅਫ਼ਸਰ ਮਹਿਲ ਕਲਾਂ ਸ੍ਰੀ ਅਮਿਤ ਬੈਂਬੀ, ਰਿਟਰਨਿੰਗ ਅਫ਼ਸਰ ਬਰਨਾਲਾ ਸ਼੍ਰੀ ਵਰਜੀਤ ਵਾਲੀਆ ਤੇ ਰਿਟਰਨਿੰਗ ਅਫ਼ਸਰ ਭਦੌੜ ਸ੍ਰੀਮਤੀ ਸਿਮਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਰੈਂਡੇਮਾਈਜ਼ੇਸ਼ਨ ਵਿਧਾਨ ਸਭਾ ਚੋਣਾਂ ਲਈ ਤਾਇਨਾਤ ਪੋਲਿੰਗ ਅਮਲੇ ਦੀ ਤਾਇਨਾਤੀ ਲਈ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਲਈ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਕਾਊਂਟਿੰਗ, ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਅਤੇ ਮਾਈਕਰੋ-ਆਬਜ਼ਰਵਰਾਂ ਦੇ ਤੌਰ ’ਤੇ ਸੇਵਾਵਾਂ ਲੈਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ੍ਰੀਮਤੀ ਹਰਜਿੰਦਰ ਕੌਰ, ਜ਼ਿਲ੍ਹਾ ਸੂਚਨਾ ਅਫ਼ਸਰ ਮੁਹੰਮਦ ਕਾਸ਼ਿਫ ਤੇ ਹੋਰ ਸਟਾਫ਼ ਹਾਜ਼ਰ ਸੀ।