Skip to content
- Home
- ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸਹਿਯੋਗ
Advertisement

ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸਹਿਯੋਗ
ਲੋਕੇਸ਼ ਕੌਸ਼ਲ ,ਬਠਿੰਡਾ, 8 ਫਰਵਰੀ 2022
ਡੇਰਾ ਸੱਚਾ ਸੌਦਾ ਸਰਸਾ ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੀ ਸਾਧ ਸੰਗਤ ਨੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿਚ ਅੱਜ ਹਰੀ ਨਗਰ ਦੇ ਵਾਸੀ ਇੱਕ ਜਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ’ਚ ਜਰੂਰਤ ਦਾ ਸਮਾਨ ਦੇ ਕੇ ਮੱਦਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸੁਜਾਨ ਭੈਣ ਰਮਾ ਇੰਸਾਂ, ਏਰੀਆ ਭੰਗੀਦਾਸ ਗੁਰਦੀਪ ਸਿੰਘ ਇੰਸਾਂ ਅਤੇ ਭੰਗੀਦਾਸ ਭੈਣ ਪਰਮਿੰਦਰ ਕੌਰ ਇੰਸਾਂ ਨੇ ਦੱਸਿਆ ਕਿ ਮਹਾਂਨਗਰ ਬਠਿੰਡਾ ਦੇ ਇਲਾਕੇ ਹਰੀ ਨਗਰ ’ਚ ਰਹਿਣ ਵਾਲੀ ਮਨਭਰੀ ਪਤਨੀ ਸਵ. ਪਵਨ ਕੁਮਾਰ ਦੀਆਂ ਲੜਕੀਆਂ ਤਾਰਾਵਤੀ ਅਤੇ ਅਮਨ ਦੀ ਸ਼ਾਦੀ ਰੱਖੀ ਹੋਈ ਹੈ ਅਤੇ ਅੱਜ ਸਾਧ ਸੰਗਤ ਵੱਲੋਂ ਉਨਾਂ ਦੀ ਸ਼ਾਦੀ ’ਚ ਘਰੇਲੂ ਵਰਤੋਂ ਦਾ ਸਮਾਨ ਦੇ ਕੇ ਮੱਦਦ ਕੀਤੀ ਗਈ ਹੈ। ਉਨਾਂ ਦੱਸਿਆ ਮਨਭਰੀ ਦੇ 5 ਲੜਕੀਆਂ ਹਨ ਜਿੰਨਾਂ ਵਿਚੋਂ 3 ਦੀ ਪਹਿਲਾਂ ਸ਼ਾਦੀ ਹੋ ਚੁੱਕੀ ਹੈ ਅਤੇ ਦੋ ਲੜਕੀਆਂ ਅਜੇ ਵਿਆਹੁਣਯੋਗ ਸਨ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਸਾਧ-ਸੰਗਤ ਨੇ ਜਰੂਰਤ ਦਾ ਸਾਮਾਨ ਦੇ ਕੇ ਲੜਕੀਆਂ ਦੀ ਸ਼ਾਦੀ ’ਚ ਮੱਦਦ ਕੀਤੀ ਹੈ। ਸੇਵਾਦਾਰਾਂ ਵੱਲੋਂ ਕੀਤੀ ਗਈ ਇਸ ਮੱਦਦ ਲਈ ਪਰਿਵਾਰਕ ਮੈਂਬਰਾਂ ਅਤੇ ਉਨਾਂ ਦੇ ਰਿਸ਼ਤੇਦਾਰਾਂ ਨੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਾ ਤਹਿਦਿਲੋਂ ਧੰਨਵਾਦ ਕੀਤਾ। ਇਲਾਕਾ ਨਿਵਾਸੀਆਂ ਨੇ ਸੇਵਾਦਾਰਾਂ ਵੱਲੋਂ ਕੀਤੇ ਗਏ ਇਸ ਨੇਕ ਕਾਰਜ ਦੀ ਭਰਪੂਰ ਪ੍ਰਸੰਸ਼ਾ ਕੀਤੀ। ਇਸ ਮੌਕੇ 15 ਮੈਂਬਰ ਰਾਜਨ ਇੰਸਾਂ, ਪ੍ਰੇਮੀ ਪੰਚਾਇਤ ਸੇਵਾਦਾਰ ਰਕੇਸ਼ ਇੰਸਾਂ, ਗੁਰਮੇਲ ਇੰਸਾਂ, ਭੈਣ ਪਰਮਜੀਤ ਕੌਰ ਇੰਸਾਂ, ਜੰਗੀਰ ਕੌਰ ਇੰਸਾਂ, ਰਾਮ ਪਿਆਰੀ ਇੰਸਾਂ, ਚਰਨਜੀਤ ਕੌਰ ਇੰਸਾਂ, ਰਾਣੀ ਇੰਸਾਂ ਅਤੇ ਹੋਰ ਸੇਵਾਦਾਰ ਵੀਰ ਅਤੇ ਭੈਣਾਂ ਹਾਜਰ ਸਨ।
Advertisement

Advertisement

Advertisement

Advertisement

error: Content is protected !!