ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਦੇਣ ਲਈ ਪੂਰਵ ਪ੍ਰਵਾਨਗੀ ਜ਼ਰੂਰੀ-ਸੰਦੀਪ ਹੰਸ

Advertisement
Spread information

ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਦੇਣ ਲਈ ਪੂਰਵ ਪ੍ਰਵਾਨਗੀ ਜ਼ਰੂਰੀ-ਸੰਦੀਪ ਹੰਸ


ਰਾਜੇਸ਼ ਗੌਤਮ, ਪਟਿਆਲਾ, 8 ਫਰਵਰੀ 2022

ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਵੋਟਾਂ ਵਾਲੇ ਦਿਨ ਜਾਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਕੋਈ ਸਿਆਸੀ ਇਸ਼ਤਿਹਾਰ ਪ੍ਰਿੰਟ ਮੀਡੀਆ ਵਿੱਚ ਨਹੀਂ ਛਪਾਇਆ ਜਾ ਸਕੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਨੂੰ 19 ਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿੱਚ ਸਿਆਸੀ ਇਸ਼ਤਿਹਾਰ ਛਪਵਾਉਣ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਮੀਡੀਆ ਸੈੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਕਮਰਾ ਨੰਬਰ 412, ਤੀਜੀ ਮੰਜ਼ਿਲ ‘ਤੇ ਸਥਾਪਿਤ ਕੀਤਾ ਗਿਆ ਹੈ। ਉਹਨਾਂ ਪ੍ਰਿੰਟ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ 19 ਤੇ 20 ਫਰਵਰੀ ਨੂੰ ਕੋਈ ਵੀ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਬੰਧਤ ਵਿਅਕਤੀ ਤੋਂ ਸਟੇਟ ਜਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਜਾਰੀ ਸਰਟੀਫ਼ਿਕੇਟ ਦੀ ਕਾਪੀ ਜ਼ਰੂਰ ਲੈਣ।    
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਲਈ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ’ਤੇ ਚੋਣਾਂ ਸਬੰਧੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਵੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੈ।

Advertisement
Advertisement
Advertisement
Advertisement
Advertisement
Advertisement
error: Content is protected !!