ਪਿੰਡ ਸੁੱਕੜ ਚੱਕ ਵਿਖੇ ਚਲਾਇਆ ਗਿਆ ਵਿਸ਼ੇਸ਼ ਵੈਕਸੀਨੇਸ਼ਨ ਅਭਿਆਨ: ਡਿਪਟੀ ਕਮਿਸ਼ਨਰ

Advertisement
Spread information

ਪਿੰਡ ਸੁੱਕੜ ਚੱਕ ਵਿਖੇ ਚਲਾਇਆ ਗਿਆ ਵਿਸ਼ੇਸ਼ ਵੈਕਸੀਨੇਸ਼ਨ ਅਭਿਆਨ: ਡਿਪਟੀ ਕਮਿਸ਼ਨਰ

  • ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਦੇ ਹਰੇਕ ਘਰ ਵਿਚ ਡੋਰ ਟੂ ਡੋਰ ਪਹੁੰਚ ਕੇ ਕੀਤਾ ਗਿਆ ਟੀਕਾਕਰਨ

    ਬਿੱਟੂ ਜਲਾਲਾਬਾਦੀ,ਫਾਜ਼ਿਲਕਾ/ਜਲਾਲਾਬਾਦ, 8 ਫ਼ਰਵਰੀ 2022
    ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ  ਨੇ ਦੱਸਿਆ ਕਿ ਜ਼ਿਲ੍ਹਾ  ਫਾਜ਼ਿਲਕਾ ਅੰਦਰ ਕੋਰੋਨਾ ਦੇ ਖ਼ਾਤਮੇ ਲਈ  ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਸੁੱਕੜ ਚੱਕ ਵਿਖੇ ਵੈਕਸੀਨੇਸ਼ਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਕਰੋਨਾਂ ਤੋਂ ਬਚਣ ਲਈ  ਸਾਵਧਾਨੀਆਂ ਦੀ ਪਾਲਣਾ ਜ਼ਰੂਰੀ ਹੈ।
      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ. ਤੇਜਵੰਤ ਸਿੰਘ ਢਿੱਲੋਂ   ਨੇ ਦੱਸਿਆ ਕਿ  ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਸੁੱਕੜ ਚੱਕ ਵਿਖੇ ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਦੇ ਵੈਕਸੀਨ ਲਗਾਈ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਟੀਕੇ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਇਸ ਵੈਕਸੀਨ ਦਾ ਕੋਈ ਵੀ ਨੁਕਸਾਨ ਨਹੀਂ ਹੈ ਅਤੇ ਕੋਰੋਨਾ ਨੂੰ ਹਰਾਉਣ ਲਈ ਹਰੇਕ ਵਿਅਕਤੀ ਨੂੰ ਟੀਕਾ ਲਗਾਉਣਾ  ਜ਼ਰੂਰੀ ਹੈ। ਪਿੰਡ ਸੁੱਕੜ ਚੱਕ ਵਿਖੇ ਵੈਕਸੀਨ ਲਗਾਉਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਕਮਰੇ ਵਾਲਾ ਜਾ ਕੇ ਘਰ ਘਰ ਪਹੁੰਚ ਕਰ ਕੇ ਲੋਕਾਂ ਦੇ ਵੈਕਸੀਨ ਲਗਾਈ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਗਏ ਜਾ ਰਹੇ ਹਨ ਅਤੇ ਲੋਕ ਆਪੋ ਆਪਣਾ ਫਰਜ਼ ਸਮਝਦੇ ਹੋਏ ਵੈਕਸਿਨ ਜ਼ਰੂਰ ਲਵਾਉਣ ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਮਾਨਤ ਬਜਾਜ ਪੀ ਐੱਚ ਸੀ ਜੰਡਵਾਲਾ ਭੀਮੇਸ਼ਾਹ  ਮੈਡੀਕਲ ਅਫਸਰ ਡਾ. ਗੁਰਲੀਨ ਕੌਰ, ਬੀ ਈ ਈ ਹਰਮੀਤ ਸਿੰਘ, ਐਸਆਈ  ਸੁਮਨ ਕੁਮਾਰ, ਏ ਐੱਨ ਐੱਮ ਅਤੇ ਆਸ਼ਾ ਵਰਕਰ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!