ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ ਪ੍ਰਚਾਰ ਕਰਦੇ 5 ਹੋਰ ਵਾਹਨ ਕਾਬੂ: ਵਾਲੀਆ

Advertisement
Spread information

ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ
ਪ੍ਰਚਾਰ ਕਰਦੇ 5 ਹੋਰ ਵਾਹਨ ਕਾਬੂ: ਵਾਲੀਆ

ਪਰਦੀਪ ਕਸਬਾ  , ਸੰਗਰੂਰ, 9 ਫਰਵਰੀ 2022

ਵਿਧਾਨ ਸਭਾ ਹਲਕਾ ਸੰਗਰੂਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਪ੍ਰਵਾਨਗੀ ਤੋਂ ਦੋ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਮਾਮਲੇ ਵਿੱਚ ਅੱਜ 5 ਵਾਹਨਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਕਾਬੂ ਕਰਕੇ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ।  

Advertisement

ਰਿਟਰਨਿੰਗ ਅਫ਼ਸਰ ਨੇ ਦਸਿਆ ਕਿ ਵਿਧਾਨ ਸਭਾ ਹਲਕਾ ਵਿੱਚ ਵੱਖ ਵੱਖ ਚੌਕਸੀ ਟੀਮਾਂ 24 ਘੰਟੇ ਤਾਇਨਾਤ ਹਨ ਅਤੇ ਅਜਿਹੀ ਕੋਈ ਵੀ ਉਲੰਘਣਾ ਸਾਹਮਣੇ ਆਉਣ ਉਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਪ੍ਰਚਾਰ ਕਰਨ ਵਾਲੇ ਵਾਹਨਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ।

ਰਿਟਰਨਿੰਗ ਅਫਸਰ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਚੋਣ ਦਫਤਰ ਬਿਨਾ ਪ੍ਰਵਾਨਗੀ ਤੋਂ ਖੋਲ੍ਹਿਆ ਜਾਂਦਾ ਹੈ ਜਾਂ ਕੋਈ ਵਾਹਨ ਚੋਣ ਪ੍ਰਚਾਰ ਹਿਤ ਬਿਨਾ ਪ੍ਰਵਾਨਗੀ ਤੋਂ ਵਰਤੋਂ ਵਿਚ ਲਿਆਂਦਾ ਪਾਇਆ ਜਾਂਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!