ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਨਹੀਂ ਦਿਖਾ ਸਕੇਗਾ

Advertisement
Spread information

ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਨਹੀਂ ਦਿਖਾ ਸਕੇਗਾ


ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 10 ਫਰਵਰੀ 2022

  ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ ਤੋਂ 7 ਮਾਰਚ 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

Advertisement

  ਉਨਾਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

Advertisement
Advertisement
Advertisement
Advertisement
Advertisement
error: Content is protected !!