ਜਨਰਲ ਅਬਜ਼ਰਵਰਾਂ ਵੱਲੋਂ ਵਿਧਾਨ ਸਭਾ ਹਲਕਿਆਂ ’ਚ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਮੀਟਿੰਗ
ਪਰਦੀਪ ਕਸਬਾ ,ਸੰਗਰੂਰ, 10 ਫਰਵਰੀ:2022
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਅਤੇ ਜਨਰਲ ਅਬਜ਼ਰਵਰ ਸ਼੍ਰੀ ਰਜਿੰਦਰ ਵੀਜਾਰਾਓ ਨਿੰਬਲਕਰ ਦੀ ਅਗਵਾਈ ਹੇਠ ਜ਼ਿਲਾ ਸੰਗਰੂਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਮਾਈਕਰੋ ਅਬਜ਼ਰਵਰ ਨਿਯੁਕਤ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਪੀ ਹੈਡਕੁਆਟਰ ਸ਼੍ਰੀ ਜਸਵੀਰ ਸਿੰਘ, ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਤੇ ਜ਼ਿਲ੍ਰਾ ਸੂਚਨਾ ਅਫ਼ਸਰ ਸ਼੍ਰੀ ਵਿਸ਼ਾਲ ਨੇ ਹਿੱਸਾ ਲਿਆ। ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਮੁਤਾਬਕ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਕਰਨ ਦੀ ਹਦਾਇਤ ਕੀਤੀ ਗਈ। ਜਨਰਲ ਅਬਜ਼ਰਵਰਾਂ ਵੱਲੋਂ ਵਿਧਾਨ ਸਭਾ ਚੋਣ ਹਲਕੇ 99-ਲਹਿਰਾ, ਚੋਣ ਹਲਕਾ 100-ਦਿੜਬਾ, ਚੋਣ ਹਲਕਾ 101-ਸੁਨਾਮ, ਚੋਣ ਹਲਕਾ 107-ਧੂਰੀ ਅਤੇ ਚੋਣ ਹਲਕਾ 108-ਸੰਗਰੂਰ ਵਿਖੇ ਪੋਲਿੰਗ ਸਟੇਸ਼ਨਾਂ ’ਤੇ ਮਾਈਕਰੋ ਅਬਜਰਵਰਾਂ ਦੀ ਤਾਇਨਾਤੀ ਦੀ ਹਦਾਇਤ ਕੀਤੀ ਗਈ।
ਇਸ ਉਪਰੰਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਐਨ ਆਈ ਸੀ ਵੀਡੀਓ ਕਾਨਫਰੰਸਿੰਗ ਰੂਮ ਵਿਖੇ ਜਨਰਲ ਅਬਜ਼ਰਵਰਾਂ ਦੀ ਹਦਾਇਤ ਮੁਤਾਬਿਕ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਕਰਵਾਈ ਗਈ।