ਡੀਸੀ ਵੱਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਸੁਪਰਵਾਈਜ਼ਰਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ

Advertisement
Spread information

ਕੋਰੋਨਾ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ, ਪੈਨਸ਼ਨਾਂ ਘਰ-ਘਰ ਪਹੁੰਚਾਉਣ ਤੇ                 ਸਕਰੀਨਿੰਗ ‘ਚ ‘ਚ ਵੱਡਾ ਯੋਗਦਾਨ ਪਾਇਆ-ਡਿਪਟੀ ਕਮਿਸ਼ਨਰ

ਰਾਜੇਸ਼ ਗੌਤਮ  ਪਟਿਆਲਾ 25 ਅਪ੍ਰੈਲ2020 
                           ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਇਸ ਸੰਕਟ ਦੇ ਸਮੇਂ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਸਮੇਤ ਹੋਰ ਅਮਲੇ ਵੱਲੋਂ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਤੇ ਜੋਸ਼ ਨਾਲ ਨਿਭਾਉਣ ਬਦਲੇ ਸ਼ਲਾਘਾ ਕੀਤੀ ਹੈ।
                    ਸ੍ਰੀ ਕੁਮਾਰ ਅਮਿਤ ਨੇ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਪੰਜਾਬ ਸਰਕਾਰ ਵੱਲੋਂ ਅੰਗਹੀਣਾਂ, ਬਜ਼ੁਰਗਾਂ, ਆਸ਼ਰਿਤਾਂ ਆਦਿ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਘਰ-ਘਰ ਪਹੁੰਚਾਉਣ, ਲੋੜਵੰਦਾਂ ਤੱਕ ਰਾਸ਼ਨ ਪੁੱਜਦਾ ਕਰਨ ਅਤੇ ਲੋਕਾਂ ਦੀ ਸਿਹਤ ਸਬੰਧੀਂ ਸਕਰੀਨਿੰਗ ਦੇ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ‘ਚ ਅਹਿਮ ਯੋਗਦਾਨ ਪਾਉਣ ਬਦਲੇ ਸ਼ਲਾਘਾ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਭਵਿੱਖ ਵਿੱਚ ਵੀ ਇਸੇ ਜੋਸ਼ ਤੇ ਤਨਦੇਹੀ ਨਾਲ ਆਪਣਾ ਯੋਗਦਾਨ ਪਾਉਣਗੇ।
                           ਸ੍ਰੀ ਕੁਮਾਰ ਅਮਿਤ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਲਬਹਾਰ ਸਿੰਘ ਤੂਰ ਨੂੰ ਲਿਖੇ ਆਪਣੇ ਅਰਧ ਸਰਕਾਰੀ ਪੱਤਰ ਵਿੱਚ ਇਸ ਵਿਭਾਗ ਵੱਲੋਂ ਦਿੱਤੇ ਸਹਿਯੋਗ ਬਦਲੇ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ, ‘ਉਪਰੇਸ਼ਨ ਫ਼ਤਿਹ’ ਨੂੰ ਸਾਰਿਆਂ ਦੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਜਰੂਰ ਜਿੱਤਿਆ ਜਾਵੇਗਾ।
                       ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 9 ਬਲਾਕਾਂ ਵਿੱਚ 1829 ਆਂਗਣਵਾੜੀ ਸੈਂਟਰ ਚੱਲ ਰਹੇ ਹਨ, ਜਿੱਥੇ 3500 ਦੇ ਕਰੀਬ ਆਂਗਣਵਾੜੀ ਵਰਕਰਾਂ, ਹੈਲਪਰ ਅਤੇ 69 ਮਹਿਲਾ ਸੁਪਰਵਾਈਜ਼ਰਾਂ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਡਾ. ਯਾਦਵ ਨੇ ਕਿਹਾ ਕਿ ਇਨ੍ਹਾਂ ਵਰਕਰਾਂ ਨੇ ਕੋਰੋਨਾਵਾਇਰਸ ਦਾ ਸੰਕਟ ਆਉਣ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੌਂਪੀ ਹਰ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਹੈ।

Advertisement
Advertisement
Advertisement
Advertisement
Advertisement
error: Content is protected !!