ਨਰਿੰਦਰ ਭਰਾਜ ਦੀ ਚੋਣ ਮੁਹਿੰਮ ਨੂੰ ਸੰਗਰੂਰ ਦੇ ਬਾਜਾਰਾਂ ਵਿੱਚੋਂ ਮਿਲਿਆ ਭਰਵਾਂ ਹੁੰਗਾਰਾ

Advertisement
Spread information

ਨਰਿੰਦਰ ਭਰਾਜ ਦੀ ਚੋਣ ਮੁਹਿੰਮ ਨੂੰ ਸੰਗਰੂਰ ਦੇ ਬਾਜਾਰਾਂ ਵਿੱਚੋਂ ਮਿਲਿਆ ਭਰਵਾਂ ਹੁੰਗਾਰਾ

ਪ੍ਰਦੀਪ ਕਸਬਾ, ਸੰਗਰੂਰ, 12 ਫਰਵਰੀ 2022

ਸੰਗਰੂਰ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਓੁਮੀਦਵਾਰ ਨਰਿੰਦਰ ਕੌਰ ਭਰਾਜ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦਿਆਂ ਅੱਜ ਸੰਗਰੂਰ ਦੇ ਬਾਜਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ ਜਿਥੇ ਦੁਕਨਾਦਾਰਾਂ ਨੇ ਭਰਾਜ ਦਾ ਭਰਵਾਂ ਸਵਾਗਤ ਕੀਤਾ ਅਤੇ ਪੂਰੀ ਹਮਾਇਤ ਦਾ ਭਰੋਸਾ ਦਿੱਤਾ।

Advertisement

ਪੈਦਲ ਕਾਫਲੇ ਦੀ ਅਗਵਾਈ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਹਰ ਦੁਕਾਨ ਤੇ ਜਾ ਕੇ ਪੰਜਾਬ ਵਿੱਚ ਇਮਾਨਦਾਰ ਸਰਕਾਰ ਬਣਾਉਣ ਲਈ ਅਤੇ ਪੰਜਾਬ ਦੀ ਤਕਦੀਰ ਬਦਲਣ ਲਈ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾਓੁਣ ਦੀ ਅਪੀਲ ਕਰਦਿਆਂ ਕਿਹਾ ਕਿ 75 ਸਾਲਾਂ ਦੇ ਅਰਸੇ ਦੌਰਾਨ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨੂੰ ਕੁੱਟਿਆ ਹੈ ।

20 ਫਰਵਰੀ ਦਾ ਦਿਨ ਰਵਾਇਤੀ ਪਾਰਟੀਆਂ ਦੀ ਗੁਲਾਮੀ ਤੋਂ ਪੰਜਾਬ ਨੂੰ ਆਜਾਦ ਕਰਵਾਓੁਣ ਦਾ ਸੁਭਾਗਾ ਦਿਨ ਹੈ । ਓਹਨਾਂ ਕਿਹਾ ਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਤੋਂ ਦੁਕਾਨਦਾਰਾਂ ਦੇ ਨਾਲ ਨਾਲ ਸਮਾਜ ਦਾ ਹਰ ਵਰਗ ਦੁੱਖੀ ਹੈ ਅਤੇ ਇਸ ਤੋਂ ਮੁਕਤੀ ਪਾਓੁਣਾ ਚਾਹੁੰਦਾ ਹੈ।ਆਮ ਆਦਮੀ ਪਾਰਟੀ ਰਾਜ ਵਾਸੀਆਂ ਦੀਆਂ ਓੁਮੀਦਾਂ ਤੇ ਪੂਰੀ ਤਰ੍ਹਾਂ ਖਰੀ ਓੁਤਰੇਗੀ । ਇਸ ਤੋਂ ਪਹਿਲਾਂ ਭਰਾਜ ਨੇ ਹਲਕੇ ਦੇ ਕਈ ਪਿੰਡਾਂ ਵਿੱਚ ਭਰਵੀਆਂ ਚੋਣ ਬੈਠਕਾਂ ਨੂੰ ਸੰਬੋਧਨ ਕੀਤਾ ।

Advertisement
Advertisement
Advertisement
Advertisement
Advertisement
error: Content is protected !!