ਸਿੱਖਿਆ ਨੀਤੀ ਖਿਲਾਫ ਕਨਵੈਨਸ਼ਨ 12 ਮਾਰਚ ਨੂੰ
ਪਰਦੀਪ ਕਸਬਾ, ਸੰਗਰੂਰ, 13 ਫ਼ਰਵਰੀ 2022
ਮੋਦੀ ਸਰਕਾਰ ਦੇ ਵੱਲੋਂ ਪਾਸ ਕੀਤੀ ਗਈ ਨਵੀਂ ਸਿੱਖਿਆ ਨੀਤੀ ਦੇ ਖਿਲਾਫ ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਜ਼ਿਲ੍ਹਾ ਸੰਗਰੂਰ ਦਾ ਗਠਨ ਕੀਤਾ ਗਿਆ।ਜਿਸ ਵਿੱਚ ਵੱਖ ਵੱਖ ਵਿਦਿਆਰਥੀ ਅਤੇ ਅਧਿਆਪਕ ਜੱਥੇਬੰਦੀਆਂ ਸਾਮਿਲ ਹੋਈਆ।ਮੰਚ ਨੂੰ ਹੋਰ ਵਿਸ਼ਾਲ ਕਰਨ ਲਈ ਹੋਰ ਵੀ ਜਨਤਕ, ਜਮਹੂਰੀ ਜੱਥੇਬੰਦੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ ਪ੍ਰੋਗਰਾਮ ਤੈਅ ਹੋਇਆ ਕਿ
21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਤਹਿਸੀਲ ਅਤੇ ਜਿਲਾ ਪੱਧਰ ਤੇ ਨਵੀਂ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਮਾਂ ਬੋਲੀ ਦੇ ਹੱਕ ਵਿੱਚ ਹੱਥਾਂ ਵਿੱਚ ਚਾਰਟ ਫੜਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਨਵੀਂ ਸਿੱਖਿਆ ਖਿਲਾਫ ਜ਼ਿਲ੍ਹਾ ਪੱਧਰੀ ਕਨਵੈਨਸ਼ਨ 12 ਮਾਰਚ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ।
ਮੀਟਿੰਗ ਵਿੱਚ ਕਰਨਾਟਕਾ ਵਿੱਚ ਮੁਸਲਿਮ ਕੁੜੀਆਂ ਨੂੰ ਹਿਜਾਬ ਪਹਿਨਣ ਤੋਂ ਰੋਕਣ ਲਈ ਸੰਘ ਦੇ ਗੁੰਡਿਆ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ ਕੀਤੀ ਗਈ। ਅੱਜ ਦੀ ਇਸ ਮੀਟਿੰਗ ਵਿੱਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਰਸ਼ਪਿੰਦਰ ਜਿੰਮੀ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੁਖਦੀਪ ਹਥਨ, ਪੰਜਾਬ ਸਟੂਡੈਂਟਸ ਯੂਨੀਅਨ (ਲਵੱਲੋਂ ਗੁਰਪ੍ਰੀਤ ਜੱਸਲ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸਨ ਵੱਲੋਂ ਗੁਰਵਿੰਦਰ ਸਿੰਘ, ਡੈਮੋਕ੍ਰੇਟਿਕ ਟੀਚਰ ਫਰੰਟ (ਪੰਜਾਬ) ਵੱਲੋਂ ਰਘਵੀਰ ਸਿੰਘ ਭਵਾਨੀਗੜ ਹਾਜ਼ਰ ਸਨ।