ਰਾਣਾ ਸੋਢੀ ਤੇ ਨੰਨੂ ਦੀ ਅਗਵਾਈ ਹੇਠ ਅਕਾਲੀ ਦਲ ਦੇ ਦਰਜਨਾਂ ਮੈਂਬਰਾਂ ਨੇ ਭਾਜਪਾ ਦਾ ਫੁੱਲ ਫੜਿਆ

Advertisement
Spread information

ਰਾਣਾ ਸੋਢੀ ਤੇ ਨੰਨੂ ਦੀ ਅਗਵਾਈ ਹੇਠ ਅਕਾਲੀ ਦਲ ਦੇ ਦਰਜਨਾਂ ਮੈਂਬਰਾਂ ਨੇ ਭਾਜਪਾ ਦਾ ਫੁੱਲ ਫੜਿਆ


ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 13 ਫਰਵਰੀ 2022

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਕਲ ਜਥੇਦਾਰ ਜਸਬੀਰ ਸਿੰਘ ਭੈਣੀਵਾਲ ਸਮੇਤ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਰਸਮ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਨਿਭਾਈ।  ਪਿੰਡ ਉਸਮਾਨ ਵਾਲਾ ਵਿੱਚ ਜਸਬੀਰ ਭੈਣੀ ਤੋਂ ਇਲਾਵਾ ਪੰਚਾਂ ਸਮੇਤ ਹੋਰ ਸਰਪੰਚਾਂ ਨੇ ਵੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਨਾਖੁਸ਼ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਜਸਬੀਰ ਸਿੰਘ, ਗੁਰਮੇਜ ਸਿੰਘ, ਪਰਮਜੀਤ ਸਿੰਘ, ਮੇਹਰ ਸਿੰਘ, ਜਗਤਾਰ ਸਿੰਘ, ਸੁੱਚਾ ਸਿੰਘ, ਜਗਜੀਤ ਸਿੰਘ, ਅਮਰੀਕ ਸਿੰਘ, ਕਾਰਜ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਅਤੇ ਹੋਰ ਆਪਣੇ ਪਰਿਵਾਰਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।
ਰਾਣਾ ਸੋਢੀ ਨੇ ਕਿਹਾ ਕਿ ਭਾਜਪਾ ਦਾ ਗ੍ਰਾਫ ਲਗਾਤਾਰ ਵੱਧ ਰਿਹਾ ਹੈ ਅਤੇ ਲੋਕ ਲਗਾਤਾਰ ਦੂਜੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲਿਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਉਹ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਜਿਸ ਦਾ ਉਹ ਹੱਕਦਾਰ ਹੈ।
ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਲੋਕ ਅਕਾਲੀ, ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਲੀਡਰ ਲੈਸ ਹੋ ਚੁੱਕੀ ਹੈ।  ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਪੰਜਾਬੀਆਂ ਨੂੰ ਉਲਝਾ ਕੇ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੀ ਹੈ।  ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਜੇਕਰ ਭਾਜਪਾ ਪੰਜਾਬ ਵਿੱਚ ਵੀ ਆਉਂਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਗੰਗਾ ਵਗਾਈ ਜਾਵੇਗੀ।

Advertisement
Advertisement
Advertisement
Advertisement
Advertisement
Advertisement
error: Content is protected !!