ਸੂਬੇ ਦੀ ਬਿਹਤਰੀ ਲਈ ਪੰਜਾਬ ‘ਚ ਕਾਂਗਰਸ ਸਰਕਾਰ ਲਿਆਉਣੀ ਬੇਹੱਦ ਜ਼ਰੂਰੀ : ਵਿਸ਼ਨੂੰ ਸ਼ਰਮਾ
– ਸ਼ਹਿਰ ਪਟਿਆਲਾ ਵਿੱਚ ਡੋਰ ਟੂ ਡੋਰ ਪ੍ਰਚਾਰ ਤਹਿਤ ਵਿਸ਼ਨੂੰ ਸ਼ਰਮਾ ਨੂੰ ਭਰਵਾਂ ਹੁੰਗਾਰਾ
– ਸਿੱਖਿਆ, ਸਿਹਤ, ਰੋਜੀ ਰੋਟੀ ਤੇ ਪੱਕੀ ਛੱਤ ਦਾ ਪ੍ਰਬੰਧ ਕਰੇਗੀ ਕਾਂਗਰਸ
ਰਾਜੇਸ਼ ਗੌਤਮ,ਪਟਿਆਲਾ, 14 ਫਰਵਰੀ 2022
ਕਾਂਗਰਸ ਪਾਰਟੀ ਦੇ ਪਟਿਆਲਾ ਸ਼ਹਿਰ ਤੋਂ ਉਮੀਦਵਾਰ ਵਿਸ਼ਨੂੰ ਸ਼ਰਮਾ ਨੇ ਆਖਿਆ ਹੈ ਕਿ ਸੂਬੇ ਦੀ ਬਿਹਤਰੀ ਲਈ ਪੰਜਾਬ ਵਿੱਚ ਕਾਂਗਰਸ ਸਰਕਾਰ ਲਿਆਉਣੀ ਬੇਹਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਕਿ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰ ਸਕਦੀ ਹੈ ਅਤੇ ਅਸੀਂ ਵਾਅਦਾ ਕਰਦੇ ਹਾਂ ਕਿ ਪਟਿਆਲਾ ਸ਼ਹਿਰ ਅੰਦਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕੋਈ ਵੀ ਮੁੱਦਾ ਪੈਡਿੰਗ ਨਹੀਂ ਰਹੇਗਾ।
ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਪਟਿਆਲਾ ਸ਼ਹਿਰ ਅੰਦਰ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਕਾਂਗਰਸ ਨੂੰ ਲੋਕ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਜਿੱਥੇ ਕੈਪਟਨ ਅਮਰਿੰਦਰ ਨੂੱ ਕਰਾਰੀ ਹਾਰ ਦੇਣਗੇ, ਊੱਥੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੀਆਂ ਜਮਾਨਤਾਂ ਜਬਤ ਕਰਵਾ ਦੇਣਗੇ। ਉਨ੍ਹਾਂ ਆਖਿਆ ਕਿ ਉਹ ਪਿਛਲੇ ਦਿਨਾਂ ਤੋਂ ਪ੍ਰਚਾਰ ਕਰ ਰਹੇ ਹਨ ਤੇ ਲੋਕ ਇਨ੍ਹਾਂ ਪਿਆਰ ਦੇ ਰਹੇ ਹਨ ਕਿ ਇਹ ਪਹਿਲੀ ਵਾਰ ਲੱਗ ਰਿਹਾ ਹੈ ਕਿ ਕਾਂਗਰਸ ਪ੍ਰਤੀ ਲੋਕਾਂ ਵਿੱਚ ਬੇਹਦ ਉਤਸ਼ਾਹ ਹੈ।
ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਸਾਢੇ ਚਾਰ ਸਾਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਵਿੱਚ ਰਾਜ ਤਾਂ ਕੀਤਾ ਪਰ ਸਿਰਫ਼ ਆਪਣੇ ਲਈ ਹੀ ਸੋਚਿਆ। ਉਨ੍ਹਾਂ ਪੰਜਾਬ ਦਾ ਤਾਂ ਕਿ ਸੋਚਣਾ ਸੀ, ਪਟਿਆਲਾ ਸ਼ਹਿਰ ਦਾ ਵੀ ਉਹ ਕੁੱਝ ਸੁਧਾਰ ਨਹੀਂ ਸਕੇ। ਸਿਰਫ਼ 111 ਦਿਨਾਂ ਵਿੱਚ ਚੰਨੀ ਸਰਕਾਰ ਨੇ ਸ਼ਹਿਰ ਲਈ ਸੋਚਿਆ। ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਅਸੀਂ ਸਰਕਾਰ ਬਣਦੇ ਹੀ ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਮੁੱਖ ਮੁੱਦਿਆਂ ਨੂੰ ਹੱਲ ਕਰਾਂਗੇ। ਵਿਸ਼ਨੂੰ ਸ਼ਰਮਾ ਨੇ ਇਸ ਮੌਕੇ ਹਨੁਮਾਨ ਮੰਦਰ, ਰਾਘੋਮਾਜਰਾ, ਦਾਲ ਦਲੀਆ ਬਜਾਰ, ਸਾਬਣ ਬਜਾਰ, ਗੁੜਮੰਡੀ, ਅਚਾਰਾਂ ਵਾਲਾ ਬਜਾਰ ਅਤੇ ਹੋਰ ਬਜਾਰਾਂ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰਿੰਦਰ ਲਾਲੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਪਵਨ ਨਾਗਰਥ ਸਾਬਕਾ ਕੌਂਸਲਰ, ਬਲਵਿੰਦਰ ਪਾਲ ਬੇਦੀ, ਰਾਜੇਸ਼ ਮੰਡੌਰਾ, ਜਿਲਾ ਪ੍ਰਧਾਨ ਨਰਿੰਦਰ ਲਾਲੀ, ਸਾਬਕਾ ਕੌਂਸਲਰ ਸ੍ਰੀ ਪੂਨੀਆ, ਕੇਕੇ ਸਹਿਗਲ, ਗੋਪਾਲ ਸਿੰਗਲਾ, ਸੁਖਵਿੰਦਰ ਸਿੰਘ ਸੋਨੂੰ, ਗੁਰਦੇਵ ਸਿੰਘ ਪੂਨੀਆ ਸਾਬਕਾ ਕੌਂਸਲਰ, ਵਿਨੋਦ ਕਾਲੂ, ਪ੍ਰਦੀਪ ਦੀਵਾਨ, ਅਮਰਜੀਤ ਕੌਰ ਭੱਠਲ ਸ਼ਹਿਰੀ ਪ੍ਰਧਾਨ, ਕੁਲਦੀਪ ਖੰਡੌਲੀ ਤੇ ਹੋਰ ਵੀ ਸੀਨੀਅਰ ਨੇਤਾ ਮੌਜੂਦ ਸਨ।