ਡਿਪਟੀ ਕਮਿਸ਼ਨਰ ਨੇ ਢਿੱਲਵਾਂ ਦੇ ਕੋਵਿਡ ਕੇਅਰ ਸੈਂਟਰ ਦਾ ਲਿਆ ਜਾਇਜ਼ਾ

Advertisement
Spread information

 ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬਣ ਰਿਹੈ ਕੋਵਿਡ ਕੇਅਰ ਸੈਂਟਰ
 

ਕਰੋਨਾ ਵਾਇਰਸ ਦੇ ਟਾਕਰੇ ਲਈ ਜ਼ਿਲ੍ਹੇ ’ਚ ਪੁਖਤਾ ਸਹੂਲਤਾਂ ਬਣਾਈਆਂ ਯਕੀਨੀ: ਡੀਸੀ      

ਪ੍ਰਤੀਕ ਸਿੰਘ ਬਰਨਾਲਾ  25 ਅਪਰੈਲ 2020
 ਕੋਵਿਡ 19 ਦੀ ਰੋਕਥਾਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਢਿੱਲਵਾਂ ਨੂੰ ਕੋਵਿਡ ਕੇਅਰ ਸੈਂਟਰ ਵਜੋਂ ਨੋਟੀਫਾਈ ਕੀਤਾ ਗਿਆ ਹੈ, ਜਿਸ ਦਾ ਨਿਰੀਖਣ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਗੁੁਰਿੰਦਰਬੀਰ ਸਿੰਘ ਵੀ ਨਾਲ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਆਈਸੋਲੇਸ਼ਨ ਦੀ ਵਧੇਰੇ ਸਹੂਲਤ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਢਿੱਲਵਾਂ ਨੂੰ ਕੋਵਿਡ ਕੇਅਰ ਸੈਂਟਰ ਨੋਟੀਫਾਈ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੋੜ ਪੈਣ ’ਤੇ ਇਸ ਸਹੂਲਤ ਦਾ ਲਾਹਾ ਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਦਾ ਕੰਮ ਜਾਰੀ ਹੈ ਤੇ ਇਸ ਵਿਚ 240 ਬਿਸਤਰਿਆਂ ਦੀ ਸਹੂਲਤ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੋਵਿਡ ਕੇਅਰ ਸੈਂਟਰ ਵਿਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ  ਵਿਦਿਆਲਿਆ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਤੇ ਹੋਰ ਅਧਿਕਾਰੀ, ਕਰਮਚਾਰੀ ਵੀ ਹਾਜ਼ਰ ਸਨ।    

Advertisement
Advertisement
Advertisement
Advertisement
Advertisement
error: Content is protected !!