ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 15 ਫਰਵਰੀ 2022
ਵੋਟਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਵੀਪ ਮੁਹਿੰਮ ਤਹਿਤ ਜਿਥੇ ਲੋਕਾਂ ਤੇ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਜਿਸ ਵਿਚ ਨੁਕੜ ਨਾਟਕ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਪਾਉਣ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕੀਤਾ।
ਜ਼ਿਲ੍ਹਾ ਚੋਣ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕ ਗਤੀਵਿਧੀਆਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਇਕ ਚੌਂਕ ਸਜਾਇਆ ਗਿਆ ਜ਼ੋ ਕਿ ਵੋਟਾਂ ਦੀ ਮਹੱਤਤਾ ਬਾਰੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੋਟਾਂ ਪਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਪੂਰੇ ਚੋਣ ਅਮਲੇ ਦਾ ਉਦੇਸ਼ 20 ਫਰਵਰੀ ਨੂੰ ਆਗਾਮੀ ਚੋਣਾਂ ਨੂੰ ਹਰੇਕ ਯੋਗ ਵਿਅਕਤੀ ਵੋਟ ਪਾਏ ਜਿਸ ਤਹਿਤ ਇਹ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਚੌਂਕ ਸਜਾਉਣ ਦਾ ਮੰਤਵ ਆਉਣ-ਜਾਣ ਵਾਲਾ ਹਰੇਕ ਵਿਅਕਤੀ ਇਸ ਨੂੰ ਦੇਖੇ ਅਤੇ ਯਾਦ ਰੱਖੇ ਕਿ ਅਸੀਂ 20 ਫਰਵਰੀ ਨੂੰ ਸਾਰੇ ਕੰਮ-ਕਾਜ ਛੱਡ ਕੇ ਆਪਣੇ ਵੋਟ ਦੀ ਵਰਤੋਂ ਲਾਜ਼ਮੀ ਕਰਨੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਅਤੇ ਵੋਟ ਪਾਉਣ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜਬੂਤ ਕਰਦੇ ਹਾਂ ਤੇ ਆਪਣੀ ਪਸੰਦ ਦੀ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਜਾਇਆ ਗਿਆ ਤੰਬੂ ਆਪਣੀ ਵੋਟ ਆਪਣੀ ਤਾਕਤ ਦੇ ਅਧਿਕਾਰ ਨੂੰ ਦਰਸ਼ਾਉਂਦਾ ਹੈ ਕਿ ਸਾਨੂੰ ਬਿਨਾਂ ਕਿਸੇ ਡਰ, ਭੈਅ, ਲਾਲਚ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।