ਹੁਣ ਮਾਹਿਰ ਡਾਕਟਰਾਂ ਤੋਂ ਆਨ-ਲਾਈਨ ਫਰੀ ਲਓ ਰਾਇ ਤੇ ਕਰਵਾਉ ਇਲਾਜ਼ , ਆਹ ਵੈਬਸਾਈਟ ਤੇ ਕਰੋ ਕਲਿਕ www.esanjeevaniopd.in 

Advertisement
Spread information

ਸੋਮਵਾਰ ਤੋਂ ਸ਼ਨਿਚਰਵਾਰ ਸਵੇਰੇ 10 ਤੋਂ ਦੁਪਹਿਰ ਦੇ 1 ਵਜੇ ਤੱਕ ਹੋਵੇਗੀ ਓਪੀਡੀ

ਹਰਿੰਦਰ ਨਿੱਕਾ  ਬਰਨਾਲਾ, 25 ਅਪਰੈਲ 2020
ਹੁਣ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਆਨਲਾਈਨ ਪ੍ਰਣਾਲੀ ਰਾਹੀਂ ਸੂਬੇ ਦੇ ਮਾਹਿਰ ਡਾਕਟਰਾਂ ਤੋਂ ਆਪਣੀ ਬਿਮਾਰੀ ਦੇ ਇਲਾਜ ਸਬੰਧੀ ਮੁਫ਼ਤ ਸਲਾਹ ਲੈ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਸੁਧਾਰ ਵਿਭਾਗ ਦੇ ਸਹਿਯੋਗ ਸਦਕਾ ਇਹ ਸਹੂਲਤ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਵੈਬਸਾਈਟ https://www.esanjeevaniopd.in ’ਤੇ ਜਾ ਕੇ ਪੇਸ਼ੈਂਟ ਰਜਿਸਟ੍ਰੇਸ਼ਨ ’ਤੇ ਜਾਣਾ ਹੈ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਸੂਬੇ ਅੰਦਰ ਕਰਫਿਊ ਲੱਗਾ ਹੋਇਆ ਹੈ, ਇਸ ਤਹਿਤ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਆਨ-ਲਾਈਨ  ਓ.ਪੀ.ਡੀ. ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮਾਹਿਰ ਡਾਕਟਰਾਂ ਦਾ ਇੱਕ ਪੈਨਲ ਸੋਮਵਾਰ ਤੋਂ ਸ਼ਨੀਵਾਰ ਤੱਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਮਰੀਜ਼ਾਂ ਨੂੰ ਆਨ-ਲਾਈਨ ਸਲਾਹ ਦੇਣ ਲਈ ਉਪਲੱਬਧ ਰਹੇਗਾ। ਉਨ੍ਹਾਂ ਦੱਸਿਆ ਕਿ ਫਿਲਹਾਲ ਹਾਲੇ ਜਨਰਲ ਫਿਜ਼ੀਸ਼ੀਅਨ (ਐਮ.ਡੀ. ਡਾਕਟਰ) ਦੀ ਓ.ਪੀ.ਡੀ. ਸ਼ੁਰੂ ਕਰਵਾਈ ਗਈ ਹੈ, ਪਰ ਜਲਦ ਹੀ ਹੋਰ ਵੀ ਮਾਹਿਰ ਡਾਕਟਰ ਇਸ ਵਿੱਚ ਸ਼ਾਮਿਲ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨ-ਲਾਈਨ ਓ.ਪੀ.ਡੀ. ਦੀ ਪ੍ਰਣਾਲੀ ਬਹੁਤ ਹੀ ਆਸਾਨ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਸਭ ਤੋਂ ਪਹਿਲਾਂ ਵਿਅਕਤੀ ਇਸ ਵੈਬਸਾਈਟ ’ਤੇ ਆਪਣੇ ਮੋਬਾਇਲ ਸਮੇਤ ਆਪਣਾ ਵੇਰਵਾ ਤਸਦੀਕ ਕਰੇਗਾ। ਉਸ ਉਪਰੰਤ ਮਰੀਜ਼ ਇਸ ’ਤੇ ਰਜਿਸਟਰ ਹੋ ਜਾਵੇਗਾ ਅਤੇ ਉਸਦਾ ਟੋਕਨ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਜੋ ਟੋਕਨ ਨੰਬਰ ਅਤੇ ਪੇਸ਼ੈਂਟ ਆਈ.ਡੀ. ਸਬੰਧਤ ਵਿਅਕਤੀ ਦੇ ਮੋਬਾਇਲ ਨੰਬਰ ’ਤੇ ਆਵੇਗੀ ਉਸ ਰਾਹੀਂ ਪੇਸ਼ੈਂਟ ਆਪਣੀ ਆਈ.ਡੀ. ਲਾਗਇਨ ਕਰੇਗਾ ਅਤੇ ਆਪਣੀ ਵਾਰੀ ਦਾ ਇੰਤਜ਼ਾਰ ਕਰਕੇ ਡਾਕਟਰ ਨਾਲ ਸਲਾਹ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕ੍ਰਿਆ ਤੋਂ ਬਾਅਦ ਡਾਕਟਰ ਜੋ ਦਵਾਈਆਂ ਲਿਖਦਾ ਹੈ ਉਨ੍ਹਾਂ ਨੂੰ ਡਾਊਨਲੋਡ ਕਰਕੇ ਦਵਾਈਆਂ ਦੀ ਦੁਕਾਨ ਤੋਂ ਦਵਾਈਆਂ ਲੈ ਸਕਦਾ ਹੈ।

Advertisement
Advertisement
Advertisement
Advertisement
Advertisement
error: Content is protected !!