ਮਾਰਕੀਟ ਕਮੇਟੀ ਨੇ ਆੜ੍ਹਤੀਆਂ ਨੂੰ ਠੋਕਿਆ 5 ਹਜ਼ਾਰ ਰੁਪਏ ਦਾ ਜੁਰਮਾਨਾ

Advertisement
Spread information

ਲੇਬਰ ਦੇ ਮਾਸਕ ਪਾਉਣਾ ਯਕੀਨੀ ਬਣਾਉਣ ਦੀ ਹਦਾਇਤ

            ਮਨੀ ਗਰਗ ਬਰਨਾਲਾ, 25 ਅਪਰੈਲ 2020
ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ  ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ ਮੰਡੀਆਂ ਵਿਚ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸਬਜ਼ੀ ਮੰੰਡੀ ਵਿਚ ਕੁਝ ਲੇਬਰ ਦੇ ਮਾਸਕ ਨਾ ਪਾਏ ਹੋਣ ’ਤੇ ਮਾਰਕੀਟ ਕਮੇਟੀ ਵੱਲੋਂ ਆੜ੍ਹਤੀਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਦੀ ਦੇਖ-ਰੇਖ ਅਧੀਨ ਸੁਪਰਡੈਂਟ ਕੁਲਵਿੰਦਰ ਸਿੰਘ ਭੁੱਲਰ, ਮੰਡੀ ਸੁਪਰਵਾਈਜ਼ਰ ਜਗਸੀਰ ਸਿੰੰਘ ਤੇ ਰਾਜ ਕੁਮਾਰ ਦੀ ਟੀਮ ਵੱਲੋਂ ਸਬਜ਼ੀ ਮੰਡੀ ਵਿਚ ਚੈਕਿੰਗ ਕੀਤੀ ਗਈ ਅਤੇ ਲੇਬਰ ਦੇ ਮਾਸਕ ਨਾ ਪਾਏ ਹੋਣ ’ਤੇ 10 ਆੜ੍ਹਤੀਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਸਕੱਤਰ, ਮਾਰਕੀਟ ਕਮੇਟੀ ਨੇ ਦੱਸਿਆ ਕਿ ਆੜ੍ਹਤੀਆਂ ਨੂੰ ਸਮੇਂ ਸਮੇਂ ’ਤੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਲੇਬਰ ਦੇ ਮਾਸਕ ਪਾਇਆ ਹੋਣਾ ਯਕੀਨੀ ਬÎਣਾਉਣ ਤਾਂ ਜੋ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਤੋਂ ਬਚਾਅ ਰਹਿ ਸਕੇ। ਇਸੇ ਤਹਿਤ ਅੱਜ ਟੀਮ ਵੱਲੋਂ ਚੈਕਿੰਗ ਕਰ ਕੇ ਜੁਰਮਾਨੇ ਕੀਤੇ ਗਏ ਹਨ। ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੇਬਰ ਨੂੰ ਮਾਸਕ ਮੁਹੱਈਆ ਕਰਾਏ ਗਏ ਹਨ ਅਤੇ ਆੜ੍ਹਤੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿਚ ਲੇਬਰ ਦਾ ਮੂੰਹ ਕੱਪੜੇ ਨਾਲ ਢਕਿਆ ਹੋਵੇ ਜਾਂ ਉਨ੍ਹਾਂ ਦੇ ਮਾਸਕ ਪਾਇਆ ਹੋਵੇ ਤਾਂ ਜੋ ਕਰੋਨਾ ਵਾਇਰਸ ਤੋਂ ਬਚਾਅ ਰਹਿ ਸਕੇ।
Advertisement
Advertisement
Advertisement
Advertisement
Advertisement
error: Content is protected !!