ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਸਬੰਧੀ ਤਿਆਰ ਪੰਫਲੈਟ ਕੀਤਾ ਜਾਰੀ

Advertisement
Spread information

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਸਬੰਧੀ ਤਿਆਰ ਪੰਫਲੈਟ ਕੀਤਾ ਜਾਰੀ


ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ, 15 ਫਰਵਰੀ 2022

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗਿਰੀਸ਼ ਦਿਆਲਨ ਵੱਲੋਂ ਫੀਲਡ ਆਉਟਰੀਚ ਬਿਉਰੋ (ਐਫਓਬੀ) ਦੁਆਰਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਇੱਕ ਪੰਫਲੈਟ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਪੈਂਫਲੈਟ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਹਿੱਸਾ ਲੈ ਕੇ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਵੇਂ ਬਣੇ ਵੋਟਰਾਂ ਜਿਨ੍ਹਾਂ ਨੇ ਆਪਣੀ 18 ਸਾਲ ਦੀ ਉਮਰ ਪੂਰੀ ਕਰ ਲਈ ਹੈ, ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਫਲੈਟ ਵਿੱਚ ਚੋਣ ਉਲੰਘਣਾ ਸਬੰਧੀ ਸ਼ਿਕਾਇਤ ਦਰਜ਼ ਕਰਵਾਉਣ ਲਈ ਸੀ. ਵਿਜ਼ਿਲ ਐਪ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਹਰਕੇ ਸ਼ਿਕਾਇਤ ਸਬੰਧੀ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਪੰਫਲੈਟ ਵਿੱਚ ਔਰਤ, ਮਰਦ ਅਤੇ ਟਰਾਂਸਜੈਂਡਰ ਲੋਕਤੰਤਰ ਵਿੱਚ ਬਰਾਬਰ ਭੂਮਿਕਾ ਨਿਭਾਉਂਦੇ ਹਨ । ਇਸ ਲਈ ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਕਰਨਾ ਚਾਹੀਦਾ ਹੈ।

Advertisement

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਚੋਣਾਂ ਦੇ ਮਾਸਕੌਟ ‘ਸ਼ੇਰਾ’ ਨੂੰ ਵੋਟਰ ਵਜੋਂ ਦਰਸਾਉਂਦਾ ਬੈਜ ਵੀ ਜਾਰੀ ਕੀਤਾ ਗਿਆ। ਇਹ ਬੈਜ ਫੀਲਡ ਪਬਲਿਸਿਟੀ ਅਫਸਰ ਰਾਜੇਸ਼ ਬਾਲੀ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਲਗਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਅਮਿਤ ਮਹਾਜਨ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਤਕਨੀਕੀ ਸਹਾਇਕ ਐਫਓਬੀ ਕਾਵਿਸ਼ ਦੱਤ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!