ਰਾਣਾ ਸੋਢੀ ਨੇ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ 

Advertisement
Spread information

ਰਾਣਾ ਸੋਢੀ ਨੇ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ 


ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022

ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਸ਼ ਦੇ ਮਾਣਮੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।  ਰਾਣਾ ਗੁਰਮੀਤ ਨੇ ਉਨ੍ਹਾਂ ਨੂੰ ਫਿਰੋਜ਼ਪੁਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।  ਉਨ੍ਹਾਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ।  ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਜ਼ਿਲ੍ਹੇ ਦੇ ਦੋ ਹਜ਼ਾਰ ਲੋਕਾਂ ਨੂੰ ਆਪਣੇ ਘਰ ਬਣਾਉਣ ਦਾ ਸੁਪਨਾ ਪੂਰਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਪੈਕੇਜ ਤਹਿਤ ਇੱਥੋਂ ਦੇ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਜਾਣ। ਉਨ੍ਹਾਂ ਅੰਤਰਰਾਸ਼ਟਰੀ ਹੁਸੈਨੀਵਾਲਾ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦੀ ਮੰਗ ਕੀਤੀ।  ਉਨ੍ਹਾਂ ਕਿਹਾ ਕਿ ਸਰਹੱਦ ਖੁੱਲ੍ਹਣ ਨਾਲ ਇਸ ਖੇਤਰ ਵਿੱਚ ਵਪਾਰ ਦੇ ਸਾਧਨ ਖੁੱਲ੍ਹਣਗੇ ਅਤੇ ਖੇਤਰ ਦਾ ਸਰਬਪੱਖੀ ਵਿਕਾਸ ਹੋਵੇਗਾ।  ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ 20 ਕਿਲੋਮੀਟਰ ਦੇ ਖੇਤਰ ਵਿੱਚ ਜੋ ਵੀ ਸਨਅਤ ਹੈ, ਉਸਨੂੰ ਟੈਕਸ ਮੁਕਤ ਜ਼ੋਨ ਐਲਾਨਿਆ ਜਾਵੇ, ਤਾਂ ਜੋ ਸਰਹੱਦੀ ਖੇਤਰ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਨੂੰ ਨਮੂਨੇ ਦਾ ਸ਼ਹਿਰ ਐਲਾਨਿਆ ਜਾਵੇ ਤਾਂ ਜੋ ਇੱਥੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਕੇ ਨੂੰ ਖੇਡਾਂ ਵਿੱਚ ਅੱਗੇ ਵਧਾਉਣ ਲਈ ਠੋਸ ਉਪਰਾਲੇ ਕੀਤੇ ਜਾਣ।  ਰਾਣਾ ਸੋਢੀ ਨੇ ਕਿਹਾ ਕਿ ਪੱਟੀ ਰੇਲ ਲਿੰਕ ਦਾ ਜਲਦੀ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਅੰਮ੍ਰਿਤਸਰ ਤੋਂ ਮੁੰਬਈ ਤੱਕ ਦਾ ਰੇਲ ਮਾਰਗ ਬਹੁਤ ਵਧੀਆ ਢੰਗ ਨਾਲ ਸਥਾਪਿਤ ਹੋ ਸਕੇ।  ਉਨ੍ਹਾਂ ਮੰਗ ਕੀਤੀ ਹੈ ਕਿ ਛਾਉਣੀ ਖੇਤਰ ਵਿੱਚ ਫ਼ੌਜ ਦੀ ਦਖ਼ਲਅੰਦਾਜ਼ੀ ਬੰਦ ਕਰਕੇ ਛਾਉਣੀ ਦੇ ਵਸਨੀਕਾਂ ਨੂੰ 1836 ਦੇ ਕਾਲੇ ਨਿਯਮਾਂ ਤੋਂ ਆਜ਼ਾਦ ਕਰਵਾਇਆ ਜਾਵੇ।

Advertisement
Advertisement
Advertisement
Advertisement
Advertisement
Advertisement
error: Content is protected !!