ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ
ਸੋਨੀ ਪਨੇਸਰ,ਬਰਨਾਲਾ, 18 ਫਰਵਰੀ 2022
ਜ਼ਿਲਾ ਮੈਜਿਸਟ੍ਰੇਟ ਵੱਲੋਂ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਜ਼ਿਲਾ ਬਰਨਾਲਾ ਵਿੱਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ (ਮਿਤੀ 18-02-2022 ਸ਼ਾਮ 6.00 ਵਜੇ ਤੋਂ ਮਿਤੀ 20-02-2022 ਸ਼ਾਮ 06.00 ਵਜੇ ਤੱਕ) ਚੋਣ ਲੜ ਰਹੇ ਉਮੀਦਵਾਰਾਂ ਵਲੋਂ ਕਿਸੇ ਤਰਾਂ ਦੀ ਪਬਲਿਕ ਮੀਟਿੰਗ ਕਰਨ, ਰੈਲੀ ਕਰਨ ਤੇ ਲਾਊਡ ਸਪੀਕਰ ਰਾਹੀਂ ਪ੍ਰਚਾਰ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ।
ਇਨਾਂ ਹੁਕਮਾਂ ਦੀ ਲਗਾਤਾਰ ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ (ਮਿਤੀ 18-02-2022 ਸ਼ਾਮ 6.00 ਵਜੇ ਤੋਂ ਮਿਤੀ 20-02-2022 ਸ਼ਾਮ 06.00 ਵਜੇ ਤੱਕ) ਕਿਸੇ ਤਰਾਂ ਦੇ ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਹੁਕਮ ਦੇ ਲਾਗੂ ਹੋਣ ਨਾਲ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਅਖਰੀਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ’ਤੇ ਕੋਈ ਮਨਾਹੀ ਨਹੀਂ ਹੈ।