ਸਿਵਲ ਸਰਜਨ ਵੱਲੋਂ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਕੁਲਵੰਤ ਰਾਏ ਗੋਇਲ/ ਵਿਬਾਂਸ਼ੂ ਗੋਇਲ ਬਰਨਾਲਾ, 25 ਅਪਰੈਲ 2020
ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ ਤੇ ਜ਼ਿਲ੍ਹਾ ਵਾਸੀ ਵੀ ਪੂਰਾ ਸਹਿਯੋਗ ਦੇਣ। ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਆਖਿਆ ਕਿ ਕੋਰੋਨਾ ਵਾਇਰਸ ਇਕ ਭਿਆਨਕ ਬਿਮਾਰੀ ਹੈ। ਇਸ ਲਈ ਬਚਾਅ ਦੀ ਇਸ ਮੁਹਿੰਮ ਵਿੱਚ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉੁਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ, ਕਿਉਂਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਵਾਤਾਰਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਸਗੋਂ ਇਸ ਨਾਲ ਕੋਰੋਨਾ ਨਾਲ ਲੜਣ ਦੀ ਸਮਰੱਥਾ ਵੀ ਬਹੁਤ ਘਟ ਜਾਂਦੀ ਹੈ ।
ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਪਰਾਲੀ ਦੇ ਧੂੰਏਂ ਨਾਲ ਸਾਹ ਤੇ ਫੇਫੜਿਆਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਕੋਰੋਨਾ ਦੀ ਲਪੇਟ ਵਿੱਚ ਆਉਣ ਅਤੇ ਕੋਰੋਨਾ ਦੇ ਫੈਲਣ ਦੀ ਸੰਭਾਵਨਾ ਬਹੁਤ ਵਧ ਜਾਂਦੀ ਹੈ। ਇਸ ਲਈ ਕਿਸਾਨ ਕਿਸੇ ਵੀ ਹਾਲਤ ਵਿਚ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ।