ਜਨਰਲ ਅਬਜ਼ਰਵਰਾਂ ਵੱਲੋਂ ਪੈਰਾ ਮਿਲਟਰੀ ਫੋਰਸ ਤੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

Advertisement
Spread information

ਜਨਰਲ ਅਬਜ਼ਰਵਰਾਂ ਵੱਲੋਂ ਪੈਰਾ ਮਿਲਟਰੀ ਫੋਰਸ ਤੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ


ਪਰਦੀਪ ਕਸਬਾ ,ਸੰਗਰੂਰ, 18 ਫਰਵਰੀ:2022

ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਅਤੇ ਸ਼੍ਰੀ ਰਾਜਿੰਦਰ ਵੀਜਾਰਾਓ ਨਿੰਬਲਕਰ ਵੱਲੋਂ ਅੱਜ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਹਾਜ਼ਰੀ ਵਿੱਚ ਜ਼ਿਲੇ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਹੋਣ ਵਾਲੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ, ਜਵਾਨਾਂ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਸ਼੍ਰੀ ਸੁਬੋਧ ਯਾਦਵ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਯਕੀਨੀ ਬਣਾਇਆ ਜਾਵੇ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਈ ਜਾਵੇ। ਉਨਾਂ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ ਬੂਥਾਂ ਵਿੱਚ ਤਾਇਨਾਤ ਚੋਣ ਅਮਲਿਆਂ ਬਾਰੇ ਵੀ ਪੈਰਾ ਮਿਲਟਰੀ ਬਲਾਂ ਦੇ ਕਮਾਂਡੈਂਟ ਤੇ ਕੰਪਨੀ ਕਮਾਂਡੈਂਟ ਨੂੰ ਵਿਸਤਿ੍ਰਤ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਕੌਣ ਕੌਣ ਪੋਲਿੰਗਸਟੇਸ਼ਨਾਂ ਵਿੱਚ ਜਾਣ ਲਈ ਅਧਿਕਾਰਤ ਕੀਤਾ ਗਿਆ ਹੈ ਪਰ ਨਾਲ ਹੀ ਵੋਟਾਂ ਦੀ ਸੀਕਰੇਸੀ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਹੋਵੇਗੀ ਅਤੇ ਨਾ ਹੀ ਵੋਟ ਦੇ ਭੁਗਤਾਨ ਵਾਲੇ ਸਥਾਨ ’ਤੇ ਕੋਈ ਫੋਟੋਗ੍ਰਾਫੀ ਜਾਂ ਵੀਡੀਓਗ੍ਰਾਫੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜੇਕਰ ਸੁਰੱਖਿਆ ਕਾਰਜਾਂ ਲਈ ਤਾਇਨਾਤ ਕਿਸੇ ਜਵਾਨ ਦੇ ਧਿਆਨ ਵਿੱਚ ਕੋਈ ਮਾਮਲਾ ਆਉਂਦਾ ਹੈ ਤਾਂ ਉਹ ਤੁਰੰਤ ਆਪਣੇ ਕੰਪਨੀ ਕਮਾਂਡਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਉਨਾਂ ਕਿਹਾ ਕਿ ਵੋਟਰਾਂ ਨੂੰ ਆਪਣੇ ਮੋਬਾਇਲ ਪੋਲਿੰਗ ਬੂਥ ਵਿੱਚ ਲਿਜਾਉਣ ਦੀ ਆਗਿਆ ਨਹੀਂ ਹੋਵੇਗੀ ਜਿਸ ਲਈ ਚੌਕਸੀ ਰੱਖੀ ਜਾਵੇ। ਉਨਾਂ ਦੱਸਿਆ ਕਿ ਕਈ ਪੋਲਿੰਗ ਸਟੇਸ਼ਨਾਂ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਯਤਨਸ਼ੀਲ ਹੈ ਅਤੇ ਜ਼ਿਲਾ ਸੰਗਰੂਰ ਦੇ ਨਿਵਾਸੀ ਅਮਨ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਆਪਣਾ ਪੂਰਨ ਸਹਿਯੋਗ ਦੇਣਗੇ। ਉਨਾਂ ਕਿਹਾ ਕਿ ਪ੍ਰੀਜਾਈਡਿੰਗ ਅਫ਼ਸਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਚੋਣ ਅਮਲ ਵਿੱਚ ਤਾਇਨਾਤ ਸਟਾਫ਼ ਵੀ ਸਾਰੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਪੂਰੀ ਤਰਾਂ ਆਪਸੀ ਤਾਲਮੇਲ ਰੱਖਣ ਦਾ ਪਾਬੰਦ ਰਹੇਗਾ। ਜ਼ਿਕਰਯੋਗ ਹੈ ਕਿ ਜ਼ਿਲਾ ਸੰਗਰੂਰ ਵਿਖੇ ਐਸ.ਐਸ.ਬੀ ਦੀਆਂ 11, ਆਈ.ਟੀ.ਬੀ.ਪੀ ਦੀਆਂ 4, ਸੀ.ਆਰ.ਪੀ.ਐਫ਼ ਦੀਆਂ 5 ਅਤੇ ਆਸਾਮ ਐਸ.ਏ.ਪੀ ਦੀਆਂ 4 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਪੀ ਹੈਡਕੁਆਟਰ ਸ਼੍ਰੀ ਜਸਬੀਰ ਸਿੰਘ ਤੇ ਡੀ.ਐਸ.ਪੀ ਹੈਡਕੁਆਟਰ ਸ਼੍ਰੀ ਭਰਪੂਰ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!