ਪੋਲਿੰਗ ਬੂਥਾ ਦੇੇ ਬਾਹਰ 100 ਮੀਟਰ ਦੇ ਘੇਰੇ ਵਿੱਚ ਪ੍ਰਚਾਰ ਤੇ ਰੋਕ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 18 ਫਰਵਰੀ 2022
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭੀਜੀਤ ਕਪਲਿਸ਼ ਆਈ.ਏ.ਐਸ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 130 ਦੀ ਰੋਸ਼ਨੀ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਪੌਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ਸ਼ੋਰ ਮਚਾਉਣ ਜਾਂ ਹੁਲੜ ਬਾਜੀ ਕਰਨ ਅਤੇ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਿਹਕਲ ਲਿਜਾਉਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਚੋਣ ਡਿਊਟੀ ਤੇ ਤੈਨਾਤ ਅਬਜਰਵਰ, ਪ੍ਰਸ਼ਾਸ਼ਨਿਕ ਅਧਿਕਾਰੀ, ਪੁਲਿਸ ਅਧਿਕਾਰੀ, ਕਰਮਚਾਰੀ ਡਿਊਟੀ ਤੇ ਤੈਨਾਤ ਸੁਰੱਖਿਆ ਕਰਮਚਾਰੀ ਪੋਲਿੰਗ ਸਟਾਫ ਬੀ.ਐਲ.ਓ ਸੈਕਟਰ ਅਫਸਰ, ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ।ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਹੀ ਅਮਲ ਵਿੱਚ ਲਿਆਂਦੀ ਜਾਵੇਗੀ।