ਜ਼ਿਲਾ ਚੋਣ ਅਫ਼ਸਰ ਵੱਲੋਂ ਆਪਣੀ ਪਾਉਣ ਤੋਂ ਬਾਅਦ ਸਮੂਹ ਹਲਕਿਆਂ ‘ਚ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ
ਪਰਦੀਪ ਕਸਬਾ ,ਸੰਗਰੂਰ, 20 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ-2022 ਤਹਿਤ ਅੱਜ ਪੈ ਰਹੀਆਂ ਵੋਟਾਂ ਤਹਿਤ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਸੁੰਦਰ ਬਸਤੀ ਸਥਿਤ ਪੋਲਿੰਗ ਬੂਥ ਵਿਖੇ ਆਪਣੀ ਧਰਮਪਤਨੀ ਸ਼੍ਰੀਮਤੀ ਜਸਪ੍ਰੀਤ ਕੌਰ ਸਮੇਤ ਜਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਆਪਣੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ ਲਈ ਪੇ੍ਰਰਿਤ ਕਰਦਿਆਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਵਕ ਮੁਕੰਮਲ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ।
ਇਸ ਉਪਰੰਤ ਜ਼ਿਲਾ ਚੋਣ ਅਫ਼ਸਰ ਵੱਲੋਂ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸਥਾਪਿਤ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ ਬੂਥਾਂ ਵਿਖੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨਾਂ ਇਸ ਦੌਰਾਨ ਪਹਿਲੀ ਵਾਰ ਵੋਟ ਪਾਉਣ
ਵਾਲੇ ਨੌਜਵਾਨ ਵੋਟਰਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਅਤੇ ਵਿਧਾਨ ਸਭਾ ਹਲਕਿਆਂ ਵਿੱਚ ਸਬੰਧਤ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਹੇਠ ਸਥਾਪਤ ਕੀਤੇ ਗਏ ਪਿੰਕ ਪੋਲਿੰਗ ਬੂਥਾਂ, ਮਾਡਲ ਪੋਲਿੰਗ ਬੂਥਾਂ, ਸੈਲਫੀ ਪੁਆਇੰਟਾਂ ਸਮੇਤ ਹੋਰ ਸੁਵਿਧਾਵਾਂ ਦਾ ਜਾਇਜ਼ਾ ਲਿਆ।
ਜ਼ਿਲਾ ਚੋਣ ਅਫ਼ਸਰ ਨੇ ਬੇਨੜਾ, ਧੂਰੀ, ਸਰਕਾਰੀ ਰਣਬੀਰ ਕਾਲਜ ਤੇ ਰਾਜ ਹਾਈ ਸਕੂਲ ਸੰਗਰੂਰ ਸ਼ਹਿਰ, ਫੱਗੂਵਾਲਾ, ਭਵਾਨੀਗੜ, ਘਰਾਚੋਂ, ਮਹਿਲਾਂ, ਦਿੜਬਾ, ਕੌਹਰੀਆਂ, ਰਾਮਗੜ ਸੰਧੂਆਂ ਵਿਖੇ ਸਥਾਪਤ ਬਹੁ ਗਿਣਤੀ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰਾਂ ਨੂੰ ਉਤਸ਼ਾਹਪੂਰਵਕ ਵੋਟਾਂ ਪਾਉਣ ਲਈ ਪ੍ਰੇਰਿਆ।