ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ

Advertisement
Spread information

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ


ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 23 ਫਰਵਰੀ 2022

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਬੈਚ ਲਗਾ ਕੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ (ਫਸਟ ਏਡ) ਸਬੰਧੀ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹੇ ਅੰਦਰ ਸਫਲਤਾਪੂਰਵਕ ਚੱਲ ਰਹੇ ਇਸੇ ਪ੍ਰੋਜੈਕਟ ਦੀ ਲੜੀ ਤਹਿਤ ਮੁੱਢਲੀ ਸਹਾਇਤਾ ਦੇ 86ਵੇਂ ਬੈਚ ਦੀ ਸਮਾਪਤੀ ਹੋ ਗਈ ਹੈ।
ਨੌਜਵਾਨਾ ਨੂੰ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਦੇਣ ਲਈ ਤਾਇਨਾਤ ਕੀਤੇ ਗਏ ਸੇਵਾਮੁਕਤ ਲੈਕਚਰਾਰ ਸ੍ਰੀ ਤਿਲਕ ਰਾਜ ਚੁੱਘ ਵੱਲੋਂ 4 ਦਿਨ ਰੋਜ਼ਾਨਾ 6 ਘੰਟੇ ਟ੍ਰੇਨਿੰਗ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਟੇ੍ਰਨਿੰਗ ਦੌਰਾਨ ਨੌਜਵਾਨਾਂ ਨੂੰ ਕਿਸੇ ਸੜਕ ਦੁਰਘਟਨਾ ਜਾਂ ਹੋਰ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਡਾਕਟਰੀ ਸਹਾਇਤਾ ਜਾਂ ਇਲਾਜ ਤੋਂ ਪਹਿਲਾਂ ਦਿੱਤੀ ਜਾਂਦੀ ਮੁੱਢਲੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਵਿਜੈ ਸੇਤੀਆ ਨੇ ਕਿਹਾ ਕਿ ਟ੍ਰੇਨਿੰਗ ਪ੍ਰਾਪਤ ਕਰਕੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਨਾਲ-ਨਾਲ ਕਿਸੇ ਵਿਅਕਤੀ ਦੀ ਜਾਨ ਬਚਾਉਣ ਦੇ ਵੀ ਕਾਬਲ ਬਣ ਜਾਂਦੇ ਹਨ।ਉਨ੍ਹਾਂ ਕਿਹਾ ਕਿ ਨੋਜਵਾਨਾ ਨੂੰ ਟੇ੍ਰਨਿੰਗ ਉਪਰੰਤ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਨੋਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ੋ ਕੋਈ ਵੀ ਨੋਜਵਾਨ ਮੁਢੰਲੀ ਸਹਾਇਤਾ ਦੀ ਟੇ੍ਰਨਿੰਗ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀ ਅਤੇ ਰੈਡ ਕਰਾਸ ਸੋਸਾਇਟੀ ਦਾ ਸਟਾਫ ਮੌਜੂਦ ਸੀ।    

Advertisement
Advertisement
Advertisement
Advertisement
Advertisement
Advertisement
error: Content is protected !!