3 ਰੋਜ਼ਾ ਪਲਸ ਪੋਲੀਓ ਮੁਹਿੰਮ ਦੌਰਾਨ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ : ਸਿਵਲ ਸਰਜਨ
ਮੈਡੀਕਲ ਅਫਸਰ ਡੀਐਚਐਸ ਵੱਲੋਂ ਕੀਤੀ ਗਈ ਚੈਕਿੰਗ
ਰਘਵੀਰ ਹੈਪੀ , ਬਰਨਾਲਾ, 1 ਮਾਰਚ 2022
ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲਾ ਬਰਨਾਲਾ ’ਚ 63150 (0-5 ਸਾਲ) ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਦੌਰਾਨ ਡਾ. ਸੁਮੰਤ ਗੋਇਲ ਮੈਡੀਕਲ ਅਫਸਰ ਦਫਤਰ ਡਾਇਰੈਕਟਰ ਸਿਹਤ ਸੇਵਾਵਾਂ ਚੰਡੀਗੜ ਵੱਲੋਂ ਜ਼ਿਲਾ ਬਰਨਾਲਾ ਦੀ ਪਲਸ ਪੋਲੀਓ ਮੁਹਿੰਮ ਦੌਰਾਨ ਚੈਕਿੰਗ ਕੀਤੀ ਗਈ ਤੇ ਪਲਸ ਪੋਲੀਓ ਟੀਮਾਂ ਦਾ ਕੰਮ ਤਸੱਲੀਬਖ਼ਸ਼ ਪਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਔਲਖ ਨੇ ਦੱਸਿਆ ਕਿ ਇਸ ਮੁਹਿੰਮ ’ਚ ਪੋਲੀਓ ਬੂੰਦਾਂ ਪਿਲਾਉਣ ਲਈ ਟੀਮਾਂ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਗਈ। ਜ਼ਿਲਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਟੀਮਾਂ ਵੱਲੋਂ ਪਹਿਲੇ ਦਿਨ ਬੂਥਾਂ ’ਤੇ ਅਤੇ ਦੋ ਦਿਨ ਘਰ-ਘਰ ਜਾ ਕੇ ਅਤੇ ਟਰਾਂਜ਼ਿਟ ਟੀਮਾਂ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਅਤੇ ਮੋਬਾਇਲ ਟੀਮਾਂ ਵੱਲੋਂ ਭੱਠੇ, ਸ਼ੈਲਰ ਅਤੇ ਉਸਾਰੀ ਅਧੀਨ ਇਮਾਰਤਾਂ ’ਚ ਜਾ ਕੇ ਬੂੰਦਾਂ ਪਿਲਾਈਆਂ ਗਈਆਂ। ਇਸ ਸਮੇਂ ਡਾ. ਸਤਵੰਤ ਔਜਲਾ ਐਸਐਮਓ ਧਨੌਲਾ, ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।