ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਲਈ ਯੋਗਦਾਨ ਦਾ ਸੱਦਾ
ਸੋਨੀ ਪਨੇਸਰ , ਬਰਨਾਲਾ, 7 ਮਾਰਚ 2022
ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਧਿਕਾਰੀ ਓਮਕਾਰ ਸਵਾਮੀ ਦੀ ਅਗਵਾਈ ਹੇਠ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’’ ਤਹਿਤ ਜ਼ਿਲਾ ਯੂਥ ਕਨਵੈਨਸ਼ਨ ਕਰਵਾਈ ਗਈ। ਕਨਵੈਨਸ਼ਨ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਮੈਡਮ ਓਮਕਾਰ ਸਵਾਮੀ ਨੇ ਮਹਿਮਾਨਾਂ ਅਤੇ ਨੌਜਵਾਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਨਿਤਿਨ ਬਾਂਸਲ ਮੈਂਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾ ਦੇ ਅਧਿਕਾਰ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਨੌਜਵਾਨਾਂ ਨੂੰ ਆਤਮ ਨਿਰਭਰ ਹੋਣ ਦਾ ਸੱਦਾ ਦਿੱਤਾ ਗਿਆ। ਸੇਵਾਮੁਕਤ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀਮਤੀ ਮੇਘਾ ਮਾਨ ਵੱਲੋਂ ਪ੍ਰਭਾਵਸ਼ਾਲੀ ਤਕਰੀਰ ਵਿੱਚ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ। ਮੰਚ ਸੰਚਾਲਨ ਜੀਵਨ ਸਿੰਘ ਵਲੋਂ ਕੀਤਾ ਗਿਆ। ਜਿਲ੍ਹਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ਅਤੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਵਲੋਂ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ, ਰਘਬੀਰ ਸਿੰਘ, ਨਵਰਾਜ ਸਿੰਘ, ਜਸਪ੍ਰੀਤ ਸਿੰਘ ਤੇ ਜਗਦੀਸ਼ ਸਿੰਘ ਆਦਿ ਹਾਜ਼ਰ ਸਨ।