ਵੋਟਾਂ ਦੀ ਗਿਣਤੀ ਤੋਂ ਬਾਅਦ ਉਮੀਦਵਾਰਾਂ ਨਹੀਂ ਕੱਢ ਸਕਣਗੇ ਜੇਤੂ ਜਲੂਸ 

Advertisement
Spread information

ਰਘਵੀਰ ਹੈਪੀ , ਬਰਨਾਲਾ, 9 ਮਾਰਚ 2022

    ਜ਼ਿਲ੍ਹਾ ਮੈਜਿਸਟ੍ਰਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰ ਹੋਵੇਗੀ । ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਜਲੂਸ ਵਗੈਰਾ ਕੱਢਣ ‘ਤੇ ਪਾਬੰਦੀ ਲਗਾਈ ਗਈ ਹੈ । ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰ ਤੋਂ ਚੋਣ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਜੇਤੂ ਉਮੀਦਵਾਰ ਜਾਂ ਉਸਦੇ ਅਧਿਕਾਰਤ ਪ੍ਰਤੀਨਿਧੀ ਦੇ ਨਾਲ ਦੋ ਤੋਂ ਵੱਧ ਵਿਅਕਤੀਆਂ ਨੂੰ ਜਾਣ ਦੀ ਇਜ਼ਾਜਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਆਈ.ਪੀ.ਸੀ. ਦੀ ਧਾਰਾ 188 ਅਧੀਨ ਅਪਰਾਧਯੋਗ ਹੈ। ਇਹ ਹੁਕਮ 10 ਮਾਰਚ ਤੋਂ 14 ਮਾਰਚ ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
Advertisement
error: Content is protected !!