ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਵੱਲ ਪੁੱਟਿਆ ਪਹਿਲਾ ਕਦਮ

Advertisement
Spread information

ਆਪ ਦੇ ਵਿਧਾਇਕਾਂ ਨੇ ਭਗਵੰਤ ਮਾਨ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ


ਏ.ਐਸ. ਅਰਸ਼ੀ , ਚੰਡੀਗੜ੍ਹ, 11 ਮਾਰਚ, 2022

    ਪੰਜਾਬ ਵਿਧਾਨ ਸਭਾ ਲਈ ਲੰਘੀ ਕੱਲ੍ਹ ਆਏ ਚੋਣ ਨਤੀਜਿਆਂ ਤੋਂ ਬਾਅਦ ਚੁਣੇ ਗਏ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ 92 ਵਿਧਾਇਕਾਂ ਦੀ ਪਲੇਠੀ ਮੀਟਿੰਗ ਅੱਜ ਸ਼ਾਮ ਕਰੀਬ ਸਾਢੇ ਸੱਤ ਵਜੇ ਮੁਹਾਲੀ ਦੇ ਇੱਕ ਰਿਜੋਰਟ ਵਿਖੇ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਪਾਰਟੀ ਦੇ ਸਾਰੇ ਵਿਧਾਇਕਾਂ ਨੇ ਭਗਵੰਤ ਮਾਨ ਨੂੰ ਰਸਮੀ ਤੌਰ ਤੇ ਵਿਧਾਇਕ ਦਲ ਦਾ ਨੇਤਾ ਸਰਬਸੰਮਤੀ ਨਾਲ ਚੁਣ ਲਿਆ ਗਿਆ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ  ਭਲ੍ਹਕੇ 12 ਮਾਰਚ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਉਨਾਂ ਦੱਸਿਆ ਕਿ 13 ਮਾਰਚ ਨੂੰ ਸਾਰੇ ਵਿਧਾਇਕ ਗੁਰੂ ਦਾ ਸ਼ੁਕਰਾਨਾ ਕਰਨ ਲਈ, ਸ਼੍ਰੀ ਹਰਮੰਦਿਰ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਣਗੇ ਅਤੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਹਲਫਦਾਰੀ ਦਾ ਸਮਾਗਮ ਹੋਵੇਗਾ , ਜਿਸ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਕੈਬਨਿਟ ਦੇ ਸਾਥੀਆਂ ਸਣੇ ਹਲਫ ਲੈਣਗੇ। 

Advertisement
Advertisement
Advertisement
Advertisement
Advertisement
Advertisement
error: Content is protected !!