ਰਵੀ ਸੈਣ , ਬਰਨਾਲਾ, 15 ਮਾਰਚ 2022
ਮਹਾਂਮਾਰੀ ਐਕਟ 1897 ਦੀ ਧਾਰਾ 2 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿਚ ਸ਼ਾਮਲ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਕੋਵਿਡ-19 ਸਬੰਧੀ ਜਾਰੀ ਪਿਛਲੀਆਂ ਹਦਾਇਤਾਂ ਨੂੰ ਰੱਦ ਕਰਦਿਆਂ ਤੁਰੰਤ ਪ੍ਰਭਾਵ ਨਾਲ ਸਾਰੀਆਂ ਹਦਾਇਤਾਂ ਹਟਾ ਦਿੱਤੀਆਂ ਹਨ। ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਿਰ ਵੀ ਜ਼ਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਕੋਵਿਡ ਸਬੰਧੀ ਮੁੱਢਲੀਆਂ ਸਾਵਧਾਨੀਆਂ ਵਰਤਦੇ ਰਹਿਣਾ ਚਾਹੀਦਾ ਹੈ।