ਪ੍ਰਸ਼ਾਸਨ ਵੱਲੋਂ ਕਾਲਜ ਦੇ ਕਮਰਿਆਂ ਵਿੱਚ ਰੱਖੀਆਂ ਵੋਟਿੰਗ ਮਸ਼ੀਨਾਂ ਕਾਰਨ ਵਿਦਿਆਰਥੀ ਬਾਹਰ ਲਾ ਰਹੇ ਹਨ ਕਲਾਸਾਂ
ਪਰਦੀਪ ਕਸਬਾ , ਸੰਗਰੂਰ 21 ਮਾਰਚ 2022
ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਕਾਲਜ ਇਕਾਈ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਰਮਨ ਸਿੰਘ ਕਾਲਾਝਾੜ ਅਤੇ ਸੁਖਚੈਨ ਸਿੰਘ ਪੁੰਨਾਵਾਲ ਨੇ ਕਿਹਾਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਕਾਲਜ ਦੇ ਕਮਰਿਆਂ ਵਿੱਚ ਰੱਖੀਆਂ ਵੋਟਿੰਗ ਮਸ਼ੀਨਾਂ ਕਾਰਨ ਵਿਦਿਆਰਥੀਆਂ ਅਤੇ ਪ੍ਰੋਫ਼ੈਸਰਾਂ ਨੂੰ ਮਜਬੂਰੀ ਵੱਸ ਧੁੱਪ ਵਿਚ ਪਾਰਕਾਂ ਵਿੱਚ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਜ਼ੋ ਸਰਾਸਰ ਧੱਕਾ ਹੈ।
ਵਿਦਿਆਰਥੀਆਂ ਆਗੂਆਂ ਨੇ ਕਿਹਾ ਕਿ ਚੋਣ ਅਮਲ ਮੁਕੰਮਲ ਹੋ ਚੁੱਕਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਤੱਕ ਵੋਟਿੰਗ ਮਸ਼ੀਨਾਂ ਨਹੀਂ ਚੱਕੀਆਂ ਗਈਆਂ।
ਵਿਦਿਆਰਥੀਆਂ ਨੇ ਚੇਤਾਵਨੀ ਦਿਤੀ ਹੈ ਕਿ ਜੇਕਰ ਵੋਟਿੰਗ ਮਸ਼ੀਨਾਂ ਨਹੀਂ ਚੱਕੀਆਂ ਜਾਂਦੀਆਂ ਤਾਂ ਸੰਘਰਸ਼ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਲਵਪ੍ਰੀਤ ਸਿੰਘ ਮਹਿਲਕਲਾਂ, ਗੁਰਸੇਵਕ ਸਿੰਘ , ਜਸਪ੍ਰੀਤ ਕੌਰ, ਵੀਰਪਾਲ ਕੌਰ, ਵਰਿੰਦਰ ਸਿੰਘ , ਵਿਸ਼ਾਲ ਧੂਰੀ, ਸਿਮਰਨ ਖੁਰਾਣਾ, ਗਗਨਦੀਪ ਕੌਰ ਅਤੇ ਹੋਰ ਵਿਦਿਆਰਥੀ ਸ਼ਾਮਿਲ ਹਨ।