ਮੁੱਖ ਮੰਤਰੀ ਭਗਵੰਤ ਮਾਨ ਭਲ੍ਹਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਹੋਣਗੇ ਨਤਮਸਤਕ

Advertisement
Spread information

23 ਮਾਰਚ ਦੇ ਪ੍ਰੋਗਰਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ


ਬਿੱਟੂ ਜਲਾਲਾਬਾਦੀ , ਫ਼ਿਰੋਜ਼ਪੁਰ 22 ਮਾਰਚ  2022 

       23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੇ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਸਮਾਰਕ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਨਤਮਸਤਕ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਵੇਰੇ ਕਰੀਬ 10.00 ਵਜੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਪਹੁੰਚਣਗੇ ਅਤੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਟ ਕਰਨਗੇ।

       ਉਨ੍ਹਾਂ ਦੱਸਿਆ ਕਿ 23 ਮਾਰਚ ਦੇ ਪ੍ਰੋਗਰਾਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਜੀ ਵੱਲੋਂ ਕਿਸੇ ਵੀ ਪਬਲਿਕ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਫਿਰੋਜ਼ਪੁਰ ਵਿਖੇ ਪਹੁੰਚਣ ਲਈ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

Advertisement
Advertisement
Advertisement
Advertisement
error: Content is protected !!