ਗਲਿਆਰੇ ਅੰਦਰ ਸਾਫ ਸਫਾਈ ਅਤੇ ਪਾਰਕਾਂ ਦੀ ਸਾਂਭ ਸੰਭਾਲ ਨੂੰ ਲੈ ਕੇ ਚੁੱਕੇ ਕਦਮ
ਰਾਜੇਸ਼ ਗੌਤਮ , ਪਟਿਆਲਾ 24 ਮਾਰਚ 2022
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਨੂੰ ਹਦਾਇਤ ਕਰਦਿਆਂ ਆਖਿਆ ਕਿ ਚੌਕਸ ਰਹਿ ਕੇ ਡਿਊਟੀ ਕੀਤੀ ਜਾਵੇ ਅਤੇ ਕਿਸੇ ਵੀ ਸੂਰਤ ਵਿਚ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਇਸ ਸਬੰਧ ਵਿਚ ਮੈਨੇਜਰ ਭਗਵੰਤ ਸਿੰਘ ਧੰਗੜਾ, ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਅਤੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਨੇ ਪ੍ਰਬੰਧ ਅਧੀਨ ਵੱਖ-ਵੱਖ ਅਸਥਾਨਾਂ ਵਿਖੇ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਇਕੱਤਰਤਾ ਕੀਤੀ। ਇਸ ਦੌਰਾਨ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਜਿਥੇ ਮੁਲਾਜ਼ਮਾਂ ਨੂੰ ਡਿਊਟੀ ਚੌਕਸ ਰਹਿ ਕੇ ਕਰਨ ਦੀ ਹਦਾਇਤ ਕੀਤੀ, ਉਥੇ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਪ੍ਰਬੰਧ ਨੂੰ ਸੁਚਾਰੂ ਬਣਾ ਕੇ ਰੱਖਣ ਲਈ ਮੁਲਾਜ਼ਮ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਡਿਊਟੀ ਨੂੰ ਸੁਚੇਤ ਅਤੇ ਚੌਕਸ ਰਹਿ ਕੇ ਕੀਤਾ ਜਾਵੇ। ਇਸ ਮੌਕੇ ਹੈਡ ਗ੍ਰੰਥੀ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਪ੍ਰਬੰਧ ਅਧੀਨ ਲੰਗਰ ਅਸਥਾਨ, ਕੜਾਹ ਪ੍ਰਸ਼ਾਦ ਕਾਊਂਟਰਾਂ, ਸਾਇਕਲ ਸਟੈਂਡ, ਜੋੜੇ ਘਰ, ਗੱਠੜੀ ਘਰ, ਸਰਾਵਾਂ ਵਿਖੇ ਤਾਇਨਾਤ ਮੁਲਾਜ਼ਮ ਨੂੰ ਪ੍ਰਬੰਧ ਨੂੰ ਹੋਰ ਵੀ ਬੇਹਤਰ ਬਣਾਉਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਦੀ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਨ, ਚੰਗੀ ਭਾਸ਼ਾ ਅਤੇ ਪ੍ਰਭਾਵਮਈ ਕਾਰਜਸ਼ੈਲੀ ਨਾਲ ਡਿਊਟੀ ਨਿਭਾਉਣ। ਇਸ ਮੌਕੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਗਲਿਆਰੇ ਅੰਦਰ ਸਾਫ ਸਫਾਈ ਤੋਂ ਇਲਾਵਾ ਪਾਰਕਾਂ ਦੀ ਸੁੰਦਰਤਾ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਮੁਲਾਜ਼ਮ ਤੁਰੰਤ ਇਤਲਾਹ ਦੇਣ ਤਾਂ ਕਿ ਮੰਦਭਾਗੀਆਂ ਘਟਨਾਵਾਂ ’ਤੇ ਠੱਲ ਪਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਟੈਂਟ ਵਰਿੰਦਰ ਗੋਲਡੀ, ਸਰਬਜੀਤ ਸਿੰਘ ਮਨਜੀਤ ਪਵਾਰ, ਆਤਮ ਪ੍ਰਕਾਸ਼ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਆਦਿ ਹਾਜ਼ਰ ਸਨ।