ਬੇਰੁਜ਼ਗਾਰਾਂ ਨੇ ਮੁੜ ਆਰੰਭੀ ਮੰਗ ਪੱਤਰ ਮੁਹਿੰਮ ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ ਦੀ ਮੰਗ

Advertisement
Spread information

ਬੇਰੁਜ਼ਗਾਰਾਂ ਨੇ ਮੁੜ ਆਰੰਭੀ ਮੰਗ ਪੱਤਰ ਮੁਹਿੰਮ
ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ ਦੀ ਮੰਗ

ਪਰਦੀਪ ਕਸਬਾ , ਸੰਗਰੂਰ, 26 ਮਾਰਚ 2022

ਪਿਛਲੇ ਪੰਜ ਸਾਲ ਕਾਂਗਰਸ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀਆਂ ਮੰਗਾਂ ਲਈ ਸਾਰੇ ਉਮੀਦਵਾਰਾਂ ਨੂੰ ਮੰਗ ਪੱਤਰ ਦਿੱਤੇ ਸਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਸਾਰ ਹੀ ਮੁੜ ਮੰਗ ਪੱਤਰ ਦੇਣ ਦੀ ਮੁਹਿੰਮ ਆਰੰਭ ਦਿੱਤੀ ਹੈ।
ਬੇਰੁਜ਼ਗਾਰ ਯੂਨੀਅਨ ਵੱਲੋਂ ਹਰਮੇਸ਼ ਥਲੇਸ਼ ਦੀ ਅਗਵਾਈ ਵਿੱਚ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਜੀ ਨੂੰ ਮੰਗ ਪੱਤਰ ਦਿੱਤਾ ਗਿਆ।
ਬੇਰੁਜ਼ਗਾਰ ਆਗੂਆਂ ਨੇ ਅਪੀਲ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੀਆਂ,ਪ੍ਰੰਤੂ ਅੱਧ ਵਿਚਕਾਰ ਲਟਕ ਰਹੀਆਂ 4161 ਅਸਾਮੀਆਂ ਵਿੱਚ ਵਾਧਾ ਕੀਤਾ ਜਾਵੇ ਅਤੇ ਭਰਤੀ ਪ੍ਰਕਿਰਿਆ ਨੂੰ ਫੌਰੀ ਮੁਕੰਮਲ ਕੀਤਾ ਜਾਵੇ। ਬੇਰੁਜ਼ਗਾਰਾਂ ਨੇ ਆਖਿਆ ਕਿ ਸਰਕਾਰੀ ਸਕੂਲਾਂ ਵਿਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਪ੍ਰੰਤੂ ਲੰਬੇ ਸੰਘਰਸ਼ ਮਗਰੋਂ ਕਾਂਗਰਸ ਸਰਕਾਰ ਨੇ ਨਾ ਮਾਤਰ ਅਸਾਮੀਆਂ ਦੇ ਕੇ ਖ਼ਾਨਾ ਪੂਰਤੀ ਕੀਤੀ ਸੀ। ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ 9000 ਅਸਾਮੀਆਂ ਦੀ ਮੰਗ ਬਦਲੇ ਮਹਿਜ਼ 1400 ਅੰਦਾਜ਼ਨ ਦੇ ਕੇ ਧੋਖਾ ਕੀਤਾ ਸੀ।

Advertisement

ਇਸ ਗੱਲ ਬਾਤ ਦੌਰਾਨ ਨਰਿੰਦਰ ਕੌਰ ਭਰਾਜ ਜੀ ਨੇ ਭਰੋਸਾ ਦਿੱਤਾ ਕਿ ਬੇਰੁਜ਼ਗਾਰਾਂ ਦੀ ਜੋ ਮੰਗ ਪੋਸਟਾਂ ਵਿੱਚ ਵਾਧੇ ਵਾਲੀ ਹੈ ਉਹ ਸਾਡੀ ਸਰਕਾਰ ਜਲਦੀ ਹੀ ਪੂਰੀ ਕਰੇਗੀ ਉਹ ਵੀ ਮੌਜ਼ੂਦਾ ਪੋਸਟਾਂ ਵਿੱਚ ਤਿੰਨ ਗੁਣਾ ਵਾਧਾ ਕਰਕੇ।
ਇਸ ਮੌਕੇ ਅਵਤਾਰ ਸਿੰਘ ਭੁੱਲਰਹੇੜੀ, ਮਨਦੀਪ ਸਿੰਘ ਭੱਦਲਵੱਢ, ਖੁਸ਼ਦੀਪ ਸਿੰਘ ਬਾਲਦ ਕਲਾਂ, ਰੇਣੂ, ਹਰਜੀਤ ਕੌਰ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!